15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੁਖਬੀਰ ਸਿੰਘ ਬਾਦਲ ਪੁੱਜੇ ਕਾਤਰੋਂ, ਰਣਜੀਤ ਸਿੰਘ ਰੰਧਾਵਾ ਨਾਲ ਮਾਤਾ ਦਾ ਦੁੱਖ ਸਾਂਝਾ ਕੀਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਤਰੋਂ ਵਿਖੇ ਰਣਜੀਤ ਸਿੰਘ ਰੰਧਾਵਾ ਨਾਲ ਦੁੱਖ ਸਾਂਝਾ ਕਰਦੇ ਹੋਏ, ਨਾਲ ਹੋਰ ਆਗੂ | ਤਸਵੀਰ: ਦਰਸ਼ਨ ਸਿੰਘ ਖੇੜੀ <br/> 21-05-2026
ਸ਼ੇਰਪੁਰ, 20 ਮਈ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਤਰੋਂ ਪਹੁੰਚ ਕੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਮਾਤਾ ਭਜਨ ਕੌਰ ਦੀ ਮੌਤ 'ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਮਾਂ ਘਰ ਦੀ ਦੌਲਤ ਤੇ ਘਰ ਦਾ ਸ਼ਿੰਗਾਰ ਹੁੰਦੀ ਹੈ ਕਿਉਂਕਿ ਮਾਂ ਜੱਗ ਦੀ ਜਨਨੀ ਤੇ ਜਨਮ ਦਾਤੀ ਹੈ | ਪੰਜਾਬ ਦੇ ਹਾਲਤਾਂ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੰਗਲ ਦਾ ਰਾਜ ਹੈ, ਦਿਨ ਦਿਹਾੜੇ ਲੁੱਟਾਂ ਖੋਹਾਂ ਕਤਲੋਗਾਰਦ ਤੇ ਸ਼ਰੇਆਮ ਡਕੈਤੀਆਂ ਹੋ ਰਹੀਆਂ ਹਨ | ਮਿੳਾੂਸੀਪਲ ਚੋਣਾਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬਾਰੇ ਪੁੱਛਣ ਤੇ ਬਾਦਲ ਨੇ ਕਿਹਾ ਕਿ ਮਿੳਾੂਸੀਪਲ ਚੋਣਾਂ 'ਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਸ ਚੋਣ ਪ੍ਰਕਿਰਿਆ ਵਿੱਚ ਸਰਕਾਰੀ ਤੰਤਰ ਰਾਹੀਂ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਅਤੇ ਵੋਟਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਿ੍ਸ਼ਟਾਚਾਰ ਹੱਦਾਂ ਬੰਨ੍ਹੇ ਟੱਪ ਚੁੱਕਾ ਹੈ ਅਤੇ ਲੋਕਾਂ ਦੀਆਂ ਜੇਬਾਂ 'ਤੇ ਸ਼ਰੇਆਮ ਡਾਕੇ ਮਾਰੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਪਾਪਾਂ ਦੀ ਬੇੜੀ ਡੁੱਬਣ ਕਿਨਾਰੇ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਹਲਕਾ ਇੰਚਾਰਜ ਗੁਲਜ਼ਾਰ ਸਿੰਘ ਦਿੜ੍ਹਬਾ, ਯੂਥ ਪ੍ਰਧਾਨ ਹਰਪਾਲ ਸਿੰਘ ਖਡਿਆਲ, ਯੂਥ ਆਗੂ ਗੁਰਬਖਸ਼ ਸਿੰਘ ਰੰਧਾਵਾ ਕਾਤਰੋਂ, ਸਰਬਜੀਤ ਸਿੰਘ ਰੰਧਾਵਾ ਕਾਤਰੋਂ, ਡਾ ਕਰਨਵੀਰ ਸਿੰਘ, ਗੁਰਬਚਨ ਸਿੰਘ ਘਨੌਰ, ਅਮਰ ਸਿੰਘ ਕਾਤਰੋਂ, ਸਰਪੰਚ ਸਰਬਜੀਤ ਸਿੰਘ ਕਾਤਰੋਂ, ਬਲਦੇਵ ਸਿੰਘ ਬੇਨੜਾ, ਜਸਪਾਲ ਸਿੰਘ ਕਲੇਰਾਂ, ਲਖਵੀਰ ਸਿੰਘ ਬਰੜਵਾਲ,ਅਤਰ ਸਿੰਘ ਚਹਿਲ ਖੇੜੀ, ਵੈਦ ਰਾਮ ਸਿੰਘ ਖੇੜੀ, ਚਰਨਜੀਤ ਕੌਰ ਧੂਰੀ, ਪੰਕਜ ਕੁਮਾਰ, ਸੰਜੀਵ ਕੁਮਾਰ ਪਿੰਟਾ ਅਤੇ ਹੋਰ ਵੀ ਆਗੂ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸੰਸਦ ਮੈਂਬਰ ਡਾ.ਅਮਰ ਸਿੰਘ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਵਿੱਕੀ ਲਾਲਕਾ ਅਕਾਲੀ ਦਲ ਨੂੰ ਛੱਡ ਕੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।