02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੋਣਾਂ ਦੇ ਮੱਦੇਨਜ਼ਰ ਮਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ਭਰ 'ਚ ਫਲੈਗ ਮਾਰਚ ਕੱਢਿਆ

ਅਜੀਤ ਡੈਸਕ 24-05-2026
ਮਲੇਰਕੋਟਲਾ, 23 ਮਈ (ਮੁਹੰਮਦ ਹਨੀਫ਼ ਥਿੰਦ) - ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਮਲੇਰਕੋਟਲਾ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਦੀ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਗੱਲਬਾਤ ਕਰਦਿਆਂ ਕਿਹਾ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ, ਸ੍ਰੀ ਰਾਜਵਿੰਦਰ ਸਿੰਘ ਰੰਧਾਵਾ ਪੀ.ਪੀ.ਐਸ ਕਪਤਾਨ ਪੁਲਿਸ ਪੀ.ਬੀ.ਆਈ ਮਲੇਰਕੋਟਲਾ, ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐਸ ਉਪ ਕਪਤਾਨ ਪੁਲਿਸ ਮਲੇਰਕੋਟਲਾ, ਸ੍ਰੀ ਦੀਪਿੰਦਰਪਾਲ ਸਿੰਘ ਜੇਜੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਮਲੇਰਕੋਟਲਾ, ਸ੍ਰੀ ਸਤੀਸ਼ ਕੁਮਾਰ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਪੈਸ਼ਲ ਬਰਾਂਚ ਮਲੇਰਕੋਟਲਾ, ਸ੍ਰੀ ਯਾਦਵਿੰਦਰ ਸਿੰਘ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਐਨ.ਡੀ.ਪੀ.ਐਸ ਮਲੇਰਕੋਟਲਾ ਵਲੋਂ ਸਮੇਤ ਸਬ ਡਵੀਜਨ ਮਲੇਰਕੋਟਲਾ ਦੇ ਮੁੱਖ ਅਫ਼ਸਰਾਂ ਸਮੇਤ ਭਾਰੀ ਪੁਲਿਸ ਫੋਰਸ ਦੇ ਸ਼ਹਿਰ ਵਿਖੇ ਫਲੈਗ ਮਾਰਚ ਕੀਤਾ ਗਿਆ | ਇਹ ਫਲੈਗ ਮਾਰਚ ਡਾ. ਜ਼ਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਦਿੱਲੀ ਗੇਟ, ਸੱਟਾ ਚੌਕ, ਕੇਲ਼ੋ ਗੇਟ, ਪਿੱਪਲ ਚੌਂਕ, ਕੂਲਰ ਚੌਂਕ, ਸਰਹੰਦੀ ਗੇਟ, ਕਾਲਜ ਰੋਡ ਤੋ ਗੁਰਦਆਰਾ ਹਾਅ ਦਾ ਨਾਅਰਾ, ਗਰੇਵਾਲ ਚੌਂਕ ਹੁੰਦੇ ਹੋਏ ਪੁਲਿਸ ਲਾਇਨ ਮਲੇਰਕੋਟਲਾ ਵਿਖੇ ਜਾ ਕੇ ਖਤਮ ਹੋਇਆ, ਜਿੱਥੇ ਗਰਮੀ ਦੇ ਮੌਸਮ ਹੋਣ ਕਾਰਨ ਪੁਲਿਸ ਕਰਮੀਆ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਠੰਡੇ ਮਿੱਠੇ ਜਲ ਦਾ ਪ੍ਰਬੰਧ ਕੀਤਾ ਗਿਆ | ਇਸ ਤਰ੍ਹਾਂ ਹੀ ਸਬ ਡਵੀਜਨ ਅਹਿਮਦਗੜ੍ਹ ਵਿਖੇ ਸ੍ਰੀ ਇੰਦਰਪਾਲ ਚੌਹਾਨ ਪੀ.ਪੀ.ਐਸ ਉਪ ਕਪਤਾਨ ਪੁਲਿਸ ਅਹਿਮਦਗੜ੍ਹ ਵੱਲੋਂ ਸਬ ਡਵੀਜਨ ਦੇ ਮੁੱਖ ਅਫ਼ਸਰਾਂ ਸਮੇਤ ਪੁਲਿਸ ਫੋਰਸ ਦੇ ਸ਼ਹਿਰ ਅਹਿਮਦਗੜ੍ਹ ਦੇ ਏਰੀਆ ਵਿਚ ਫਲੈਗ ਮਾਰਚ ਕੀਤਾ ਗਿਆ ਅਤੇ ਸਬ ਡਵੀਜਨ ਅਮਰਗੜ੍ਹ ਵਿਖੇ ਸ੍ਰੀ ਸੰਜੀਵ ਕਪੂਰ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਵੱਲੋਂ ਥਾਣਾ ਮੁਖੀ ਅਮਰਗੜ੍ਹ ਸਮੇਤ ਪੁਲਿਸ ਫੋਰਸ ਦੇ ਕਸਬਾ ਅਮਰਗੜ੍ਹ ਵਿੱਚ ਫਲੈਗ ਮਾਰਚ ਕੀਤਾ ਗਿਆ | ਉਹਨਾਂ ਹੋਰ ਦੱਸਿਆ ਕਿ ਮਲੇਰਕੋਟਲਾ ਪੁਲਿਸ ਆਮ ਪਬਲਿਕ ਦੀ ਸਰੁੱਖਿਆ ਨੂੰ ਹਰ ਪੱਖ ਤੋਂ ਯਕੀਨੀ ਬਣਾਉਣ ਲਈ ਵੱਚਨਵੱਧ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਨਿਡਰ ਹੋਕੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਨ ਸਕਣ | ਇਸ ਮੌਕੇ ਜ਼ਿਲ੍ਹਾ ਟਰੈਫਿਕ ਇੰਚਾਰਜ ਹਰਭਜਨ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਚੇਅਰਪਰਸਨ ਦੇ ਪਤੀ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ 6 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਏਡਿਡ ਸਕੂਲ ਯੂਨੀਅਨ ਨੇ ਵਿੱਤ ਮੰਤਰੀ ਚੀਮਾ ਅੱਗੇ ਰੱਖੀਆਂ ਵਿੱਤੀ ਸਮੱਸਿਆਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।