02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੇਅਰਪਰਸਨ ਦੇ ਪਤੀ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ 6 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-05-2026
ਦਿੜ੍ਹਬਾ ਮੰਡੀ, 23 ਮਈ (ਹਰਬੰਸ ਸਿੰਘ ਛਾਜਲੀ) - ਬਲਾਕ ਸੰਮਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਵਾਸੀ ਲਾਡਬੰਨਜਾਰਾ ਕਲਾ ਦੇ ਪਤੀ ਨੂੰ ਕਥਿਤ ਤੌਰ 'ਤੇ ਬਲੈਕਮੇਲ ਕਰਨ ਦੇ ਮਾਮਲੇ ਤਿੰਨ ਪੁਰਸ਼ਾਂ ਅਤੇ ਦੋ ਅÏਰਤਾਂ ਖ਼ਿਲਾਫ਼ ਪੁਲਿਸ ਥਾਣਾ ਦਿੜ੍ਹਬਾ ਵਿਖੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਚੇਅਰਪਰਸਨ ਦੇ ਪਤੀ ਵੱਲੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ | ਜਿਸ ਨੂੰ ਇਲਾਜ ਲਈ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ | ਪ੍ਰਾਪਤ ਵੇਰਵਿਆਂ ਅਨੁਸਾਰ ਬਲਾਕ ਸੰਮਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਨੇ ਡੀ.ਐਸ.ਪੀ. ਦਿੜ੍ਹਬਾ ਨੂੰ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਕਿ ਪਤੀ ਰਣਜੀਤ ਸਿੰਘ ਸੂਲਰ ਘਰਾਟ ਵਿਖੇ ਬੈਂਕ ਵਿੱਚ ਚਪੜਾਸੀ ਹੈ | ਸੰਦੀਪ ਕੌਰ ਵਾਸੀ ਬਹਾਦਰਪੁਰ (ਸੰਗਰੂਰ), ਜੱਗੀ ਸਿੰਘ, ਹਰਜੋਤ ਸਿੰਘ, ਕੁਲਵਿੰਦਰ ਕੌਰ, ਗੋਪਾਲ ਸਿੰਘ ਅਤੇ ਹੈਪੀ ਮਿਲ ਕੇ ਰਣਜੀਤ ਸਿੰਘ ਨੇ ਬਲੈਕਮੇਲ ਕਰ ਕੇ ਪੰਜ ਲੱਖ ਰੁਪਏ ਦੀ ਮੰਗ ਕਰ ਰਹੇ ਹਨ | ਜਿਸ ਸਬੰਧੀ ਪੁਲਿਸ ਥਾਣਾ ਦਿੜ੍ਹਬਾ ਵਿਖੇ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਚੇਅਰਪਰਸਨ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੈ | ਥਾਣਾ ਮੁੱਖ ਅਫ਼ਸਰ ਦਿੜ੍ਹਬਾ ਜਗਤਾਰ ਸਿੰਘ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਹੈ | ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼ ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਮਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ਭਰ 'ਚ ਫਲੈਗ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।