02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੀ.ਜੀ.ਐਸ. ਪਬਲਿਕ ਸਕੂਲ 'ਚ ਪਿਤਾ ਦਿਵਸ ਮਨਾਇਆ <br/>

ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਧੀਰਜ ਪਸੋਰੀਆ, ਅਮਨਦੀਪ ਸਿੰਘ ਬਿੱਟਾ) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿੱਚ ਪਿਤਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਸੁਆਗਤੀ ਗੀਤ ਨਾਲ ਕੀਤੀ ਗਈ | ਇਸ ਤੋਂ ਬਾਅਦ ਕਲਾਸ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਵੱਲੋਂ ਮਨਮੋਹਕ ਨਿ੍ਤ ਪੇਸ਼ ਕੀਤੇ ਗਏ | ਕਲਾਸ ਦੂਜੀ 'ਬੀ' ਦੇ ਮਨਰਾਜ ਸਿੰਘ ਨੇ ਪਿਤਾ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ | ਸਮਾਗਮ ਦੌਰਾਨ ਮਾਪਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਮਾਪਿਆਂ ਨੇ ਖ਼ੂਬ ਰੁਚੀ ਦਿਖਾਈ | ਪਿਤਾ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿੱਚ ਸ.ਮਨਦੀਪ ਸਿੰਘ ਨੂੰ 'ਫਾਦਰ ਆਫ਼ ਦਾ ਡੇ ' ਨਾਲ ਸਨਮਾਨਿਤ ਕੀਤਾ ਗਿਆ | ਬੱਚਿਆਂ ਦੇ ਆਪਣੇ ਪਿਤਾ ਨਾਲ ਸੋਲੋ ਡਾਂਸ ਅਤੇ ਹੋਰ ਗਰੁੱਪ ਡਾਂਸ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ | ਇਸ ਮੌਕੇ ਪੰਜਾਬੀ ਸਕਿੱਟ ਵੀ ਪੇਸ਼ ਕੀਤੀ ਗਈ | ਅੰਤ ਵਿੱਚ ਸਕੂਲ ਦੇ ਪਿ੍ੰਸੀਪਲ ਦਿਨੇਸ਼ ਦੇਵ ਥਪਲਿਆਲ ਨੇ ਆਪਣੇ ਸੰਬੋਧਨ ਵਿੱਚ ਪਿਤਾ ਦੀ ਜ਼ਿੰਦਗੀ ਵਿੱਚ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪ੍ਰਾਇਮਰੀ ਵਿੰਗ ਇੰਚਾਰਜ ਮੈਡਮ ਤਜਿੰਦਰ ਕੌਰ ਨੇ ਸਮਾਗਮ ਵਿੱਚ ਪਹੁੰਚੇ ਸਭ ਮਹਿਮਾਨਾਂ ਦਾ ਧੰਨਵਾਦ ਪ੍ਰਗਟ ਕੀਤਾ |

ਪਿਛਲੀ ਖ਼ਬਰ ਪੈਨਸ਼ਨਰਜ਼ ਯੂਨੀਅਨ ਦੇ ਆਗੂ ਭੋਲਾ ਰਾਮ ਪੰਡਤ ਦਾ ਦਿਹਾਂਤ <br/> ਅਗਲੀ ਖ਼ਬਰ ਆਦਰਸ਼ ਸਕੂਲ ਮੁਲਾਜ਼ਮਾਂ ਵਲੋਂ 31 ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।