02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੰਜਾਬ ਇਨਫੋਟੈਕ ਦੇ ਚੇਅਰਮੈਨ ਮਿੰਕੂ ਜਵੰਧਾ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ <br/>

ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਸੁਖਵਿੰਦਰ ਸਿੰਘ ਫੁੱਲ) - ਦੇਸ਼ ਦੀ ਸਿਆਸਤ 'ਚ ਰਵਾਇਤੀ ਪਿਰਤਾਂ ਨੂੰ ਤੋੜ ਕੇ ਬਦਲਾਅ ਅਤੇ ਇਮਾਨਦਾਰੀ ਦੀ ਨਵੀਂ ਮਿਸਾਲ ਕਾਇਮ ਕਰਨ ਵਾਲੇ ਦੂਰਅੰਦੇਸ਼ੀ ਆਗੂ ਅਰਵਿੰਦ ਕੇਜਰੀਵਾਲ ਨਾਲ ਅੱਜ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵੱਲੋਂ ਇੱਕ ਅਹਿਮ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਪ੍ਰਸ਼ਾਸਨਿਕ ਸੁਧਾਰਾਂ, ਲੋਕ-ਪੱਖੀ ਨੀਤੀਆਂ ਅਤੇ ਸੂਬੇ ਦੇ ਉਦਯੋਗਿਕ ਤੇ ਤਕਨੀਕੀ ਵਿਕਾਸ ਨੂੰ ਲੈ ਕੇ ਡੂੰਘੀ ਚਰਚਾ ਹੋਈ | ਮਿੰਕੂ ਜਵੰਧਾ ਨੇ ਇਸ ਮੁਲਾਕਾਤ ਨੂੰ ਬੇਹੱਦ ਸਾਰਥਿਕ ਅਤੇ ਪ੍ਰੇਰਨਾਦਾਇਕ ਦੱਸਿਆ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਸਿਆਸੀ ਵਿਜ਼ਨ ਅਜੋਕੇ ਸਮੇਂ ਵਿਚ ਪੂਰੇ ਦੇਸ਼ ਲਈ ਇੱਕ ਰਾਹ-ਦਸੇਰਾ ਬਣ ਚੁੱਕਾ ਹੈ, ਜਿਸ ਨੇ ਆਮ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੀ ਗਾਰੰਟੀ ਦਿੱਤੀ ਹੈ | ਕੇਜਰੀਵਾਲ ਦੇ ਪ੍ਰਸ਼ਾਸਨਿਕ ਮਾਡਲ ਤੋਂ ਮਿਲਦੀ ਹੈ ਨਵੀਂ ਊਰਜਾ ਚੇਅਰਮੈਨ ਮਿੰਕੂ ਜਵੰਧਾ ਨੇ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕੰਮ ਕਰਨ ਦਾ ਤਰੀਕਾ ਅਤੇ ਲੋਕਾਂ ਪ੍ਰਤੀ ਉਨ੍ਹਾਂ ਦੀ ਜਵਾਬਦੇਹੀ ਹਮੇਸ਼ਾ ਇੱਕ ਨਵੀਂ ਊਰਜਾ ਅਤੇ ਸਹੀ ਅਗਵਾਈ ਦੀ ਪ੍ਰੇਰਨਾ ਦਿੰਦੀ ਹੈ | ਪੰਜਾਬ ਇਨਫੋਟੈਕ ਵੀ ਇਸੇ ਵਿਜ਼ਨ ਦੇ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰਨ ਅਤੇ ਸੂਬੇ ਵਿਚ ਨਿਵੇਸ਼ ਵਧਾਉਣ ਲਈ ਵਚਨਬੱਧ ਹੈ | ਪੰਜਾਬ ਦੇ ਵਿਕਾਸ ਨੂੰ ਮਿਲੇਗੀ ਨਵੀਂ ਗਤੀ ਇਸ ਮੁਲਾਕਾਤ ਦੌਰਾਨ ਚੇਅਰਮੈਨ ਜਵੰਧਾ ਨੇ ਪੰਜਾਬ ਇਨਫੋਟੈਕ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਆਈ.ਟੀ. ਹੱਬ ਬਣਾਉਣ ਦੀਆਂ ਯੋਜਨਾਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ | ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ 'ਤੇ ਤਸੱਲੀ ਪ੍ਰਗਟਾਈ ਅਤੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਸੰਕਲਪ ਨੂੰ ਦੁਹਰਾਇਆ |

ਪਿਛਲੀ ਖ਼ਬਰ ਡੀ.ਜੀ.ਪੀ ਡਿਸਕ ਹਾਸਿਲ ਕਰਨ ਵਾਲੇ ਪੁਲਿਸ ਅਧਿਕਾਰੀ ਸਨਮਾਨਿਤ <br/> ਅਗਲੀ ਖ਼ਬਰ ਪੈਨਸ਼ਨਰਜ਼ ਯੂਨੀਅਨ ਦੇ ਆਗੂ ਭੋਲਾ ਰਾਮ ਪੰਡਤ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।