02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੈਂਬਰਿਜ ਸਕੂਲ ਦੇ ਵਿਦਿਆਰਥੀ ਦਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪੜ੍ਹਾਈ ਹੀ ਨਹੀਂ, ਸਗੋਂ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸਕੂਲ ਦੇ ਖਿਡਾਰੀ ਮਨਰਾਜ ਸਿੰਘ ਨੇ ਚੰਡੀਗੜ੍ਹ ਵਿਖੇ ਹੋਈਆਂ ਸੂਬਾ ਪੱਧਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ | ਇਸ ਉਪਲਬਧੀ ਸਕੂਲ ਵੱਲੋਂ ਵਿਦਿਆਰਥੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਮਨਰਾਜ ਸਿੰਘ ਦੀ ਇਹ ਜਿੱਤ ਸਕੂਲ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਦਿੱਤੀ ਜਾਂਦੀ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਮਨਦੀਪ ਛੰਨਾ ਨੇ ਮਨਰਾਜ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮ ਹਿੱਸਾ ਲੈਣਾ ਚਾਹੀਦਾ ਹੈ | ਸਕੂਲ ਦੀ ਸੀ.ਈ.ਓ. ਭਾਵਨਾ ਪੋਲ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਐਸੀਆਂ ਉਪਲਬਧੀਆਂ ਸਕੂਲ ਦੀ ਮਜ਼ਬੂਤ ਸਿੱਖਿਆ ਪ੍ਰਣਾਲੀ ਅਤੇ ਖੇਡਾਂ ਪ੍ਰਤੀ ਸਮਰਪਣ ਨੂੰ ਦਰਸਾਉਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਨਰਾਜ ਸਿੰਘ ਦਾ ਤਾਲੀਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਅਕਾਲ ਕਾਲਜ ਕੌਂਸਲ ਵਲੋਂ ਨਵ-ਨਿਯੁਕਤ ਐਸ.ਐਸ.ਪੀ. ਦਾ ਨਿੱਘਾ ਸਵਾਗਤ <br/> ਅਗਲੀ ਖ਼ਬਰ ਘੱਗਰ ਬਰਾਂਚ ਨਹਿਰ ਉੱਪਰ ਦੋ ਨਵੇਂ ਪੁਲਾਂ ਦੀ ਉਸਾਰੀ ਦਾ ਕੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।