03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਹੀਰਾ ਸਿੰਘ ਨੇ ਚੋਣ ਜਲਸੇ ਕਰ ਭਾਜਪਾ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ <br/>

ਅਜੀਤ ਡੈਸਕ 24-05-2026
ਅਮਰਗੜ੍ਹ, 23 ਮਈ (ਪਵਿੱਤਰ ਸਿੰਘ) - ਭਾਰਤੀ ਜਨਤਾ ਪਾਰਟੀ ਵੱਲੋਂ ਅਮਰਗੜ੍ਹ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਬੇਹੱਦ ਹਮਲਾਵਰ ਅਤੇ ਸਰਗਰਮ ਤਰੀਕੇ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਚੋਣ ਮੁਹਿੰਮ ਦੇ ਤਹਿਤ ਅੱਜ ਵਾਰਡ ਨੰਬਰ 2 ਤੋਂ ਭਾਜਪਾ ਦੀ ਉਮੀਦਵਾਰ ਸ਼੍ਰੀਮਤੀ ਸੰਦੀਪ ਰਾਣੀ ਦੇ ਪੱਖ ਵਿੱਚ ਕੀਤੇ ਗਏ ਜ਼ੋਰਦਾਰ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ | ਇਸ ਮੌਕੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਅਮਰਗੜ੍ਹ ਦੇ ਹਲਕਾ ਇੰਚਾਰਜ ਹੀਰਾ ਸਿੰਘ ਨੇ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਭਾਰਤੀ ਜਨਤਾ ਪਾਰਟੀ ਸਿਰਫ਼ ਵਾਅਦੇ ਨਹੀਂ, ਬਲਕਿ ਜ਼ਮੀਨੀ ਪੱਧਰ 'ਤੇ ਵਿਕਾਸ ਕਰਨ ਲਈ ਜਾਣੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ, ਸਾਫ਼-ਸਫ਼ਾਈ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 26 ਮਈ ਨੂੰ ਕਮਲ ਦੇ ਫ਼ੁਲ ਵਾਲੇ ਚੋਣ ਨਿਸ਼ਾਨ ਤੇ ਮੋਹਰਾਂ ਲਗਾ ਕੇ ਸਾਡੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਕੌਂਸਲ ਵਿੱਚ ਭੇਜੋ, ਤਾਂ ਜੋ ਅਮਰਗੜ੍ਹ ਨੂੰ ਇੱਕ ਮਾਡਲ ਸ਼ਹਿਰ ਬਣਾਇਆ ਜਾ ਸਕੇ | ਇਸ ਮੌਕੇ ਉਮੀਦਵਾਰਾਂ ਦੀ ਹਮਾਇਤ ਵਿੱਚ ਡਟੇ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਸ਼ਰਮਾ, ਜੱਗਪ੍ਰੀਤ ਸਿੰਘ ਜੱਗੀ, ਕੁਲਦੀਪ ਸਿੰਗਲਾ, ਕਿ੍ਸ਼ਨ ਗੋਪਾਲ, ਪ੍ਰਮੋਦ ਕੁਮਾਰ, ਮਨੀਸ਼ ਗੋਇਲ, ਡਾਕਟਰ ਗੁਰਜੰਟ ਸਿੰਘ, ਹੇਮ ਰਾਜ ਜਿੰਦਲ ਤੋਂ ਇਲਾਵਾ ਪਤਵੰਤੇ ਸੱਜਣਾਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ 'ਚ 4 ਅਤੇ ਮਲੇਰਕੋਟਲਾ 'ਚ 2 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਮੈਦਾਨ ਭਖਿਆ ਅਗਲੀ ਖ਼ਬਰ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।