17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕੁਰਾਸ਼ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 26-05-2026
ਚੀਮਾ ਮੰਡੀ, 25 ਮਈ (ਜਗਰਾਜ ਮਾਨ , ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ ਦੇ ਪੀ.ਐਸ.ਈ.ਬੀ. ਦੇ ਵਿਦਿਆਰਥੀਆਂ ਨੇ ਸੁਨਾਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਕੁਰਾਸ਼ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਭਾਗ ਲੈਂਦਿਆਂ ਕਈ ਮਾਣਯੋਗ ਸਥਾਨ ਹਾਸਿਲ ਕੀਤੇ | ਮੁਕਾਬਲਿਆਂ 'ਚ ਮਨਜੋਤ ਕੌਰ, ਜਸਪ੍ਰੀਤ ਕੌਰ, ਯਸ਼ਪਾਲ ਕੌਰ, ਸਨਪ੍ਰੀਤ ਸਿੰਘ, ਦਲਜੀਤ ਸਿੰਘ, ਕਮਲਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਗੁਰਨੂਰ ਕੌਰ, ਤਨਵੀਰ ਕੌਰ, ਜਸਪ੍ਰੀਤ ਕੌਰ, ਪਰਵਿੰਦਰ ਸਿੰਘ ਅਤੇ ਸੁਖਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹਰਜੋਤ ਕੌਰ ਅਤੇ ਹਰਜਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਅਕੈਡਮੀ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ.) ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਅਤੇ ਡੀ.ਪੀ.ਈ. ਪ੍ਰਗਟ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕੈਡਮੀ ਲਈ ਹੋਰ ਮਾਣ ਵਾਲੀ ਗੱਲ ਇਹ ਰਹੀ ਕਿ 8 ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਕੁਰਾਸ਼ ਮੁਕਾਬਲਿਆਂ ਲਈ ਵੀ ਕੀਤੀ ਗਈ |

ਪਿਛਲੀ ਖ਼ਬਰ ਨਸ਼ੇ ਰੋਕਣ ਲਈ ਪਿੰਡਾਂ 'ਚ ਬਣਾਈਆਂ ਜਾਣ ਐਕਸ਼ਨ ਕਮੇਟੀਆਂ - ਛਾਜਲੀ <br/> ਅਗਲੀ ਖ਼ਬਰ ਸਕੂਲ 'ਚ ਪ੍ਰਧਾਨ, ਉਪ ਪ੍ਰਧਾਨ ਅਤੇ ਸਕੱਤਰ ਵਜੋਂ ਕਰਵਾਈਆਂ ਚੋਣਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।