01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੀਵਰੇਜ ਬੋਰਡ ਮੁਲਾਜ਼ਮਾਂ ਵਲੋਂ ਚੰਡੀਗੜ੍ਹ ਵਾਲਾ ਧਰਨਾ ਦਿੜ੍ਹਬਾ ਤਬਦੀਲ <br/>

ਅਜੀਤ ਡੈਸਕ 01-06-2026
ਲੌਂਗੋਵਾਲ, 31 ਮਈ (ਵਿਨੋਦ ਸ਼ਰਮਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਰਜਿ. ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਦੌਰਾਨ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਇੰਜੀਨੀਅਰ ਇਨ ਚੀਫ਼ ਤਕਨੀਕੀ ਸਲਾਹਕਾਰ ਅਸ਼ਵਨੀ ਕੁਮਾਰ, ਮੈਨੇਜਰ ਪਰਸੋਨਲ ਮੈਡਮ ਲਤਾ ਚੌਹਾਨ ਅਤੇ ਹੋਰ ਅਧਿਕਾਰੀਆਂ ਵਲੋਂ ਜਥੇਬੰਦੀ ਦੇ ਆਗੂਆਂ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਅਧਿਕਾਰੀਆਂ ਵਲੋਂ ਜਥੇਬੰਦੀ ਨੂੰ ਇਕ ਪੱਤਰ ਜਾਰੀ ਕਰਕੇ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸਕੀਮਾਂ 'ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਜਲਦ ਹੀ ਸਿੱਧਾ ਵਿਭਾਗ 'ਚ ਮਰਜ਼ ਕੀਤਾ ਜਾ ਰਿਹਾ | ਸੀਵਰੇਜ ਬੋਰਡ ਦੇ ਚੀਫ਼ ਤਕਨੀਕੀ ਸਲਾਹਕਾਰ ਨੇ ਦੱਸਿਆ ਹੈ ਕਿ ਮੁਲਾਜ਼ਮਾਂ ਨੂੰ ਬੋਰਡ ਵਿਚ ਲਿਆਉਣ ਲਈ ਸਰਕਾਰ ਵਲੋਂ ਲਗਾਤਾਰ ਪ੍ਰਕਿਰਿਆ ਜਾਰੀ ਹੈ | ਖੰਨਾ ਨੇ ਇਹ ਵੀ ਦੱਸਿਆ ਕਿ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਇਸ ਸਬੰਧੀ ਸਾਰਾ ਰਿਕਾਰਡ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭੇਜਿਆ ਜਾ ਚੁੱਕਾ ਹੈ | 2 ਜੂਨ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਦੌਰਾਨ ਇਸ ਅਹਿਮ ਮਸਲੇ ਦੇ ਹੱਲ ਦੀ ਸੰਭਾਵਨਾ ਹੈ | ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿਖੇ ਚੱਲ ਰਹੇ ਧਰਨੇ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿਖੇ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ | ਇਸ ਮੌਕੇ ਐਸ.ਡੀ.ਓ. ਰਜਿੰਦਰ ਕੌਲ, ਕੁਲਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਗਗਨਦੀਪ ਸ਼ਰਮਾ ਸੁਨਾਮ, ਮੇਜਰ ਸਿੰਘ ਨਵਾਂ ਸ਼ਹਿਰ, ਪ੍ਰਦੀਪ ਚੀਮਾ, ਗਗਨਦੀਪ ਫ਼ਿਰੋਜ਼ਪੁਰ, ਜਗਦੇਵ ਸਿੰਘ ਫ਼ਿਰੋਜ਼ਪੁਰ, ਕਰਮਜੀਤ ਸਿੰਘ ਮਲੋਟ, ਜਸਵੀਰ ਸਿੰਘ ਭੀਖੀ ਹਾਜ਼ਰ ਸਨ |

ਪਿਛਲੀ ਖ਼ਬਰ ਫਲਾਈਓਵਰ ਤੋਂ ਹੇਠਾਂ ਡਿੱਗ ਕੇ 2 ਨੌਜਵਾਨਾਂ ਦੀ ਦਰਦਨਾਕ ਮੌਤ <br/> ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਸੰਗਰੂਰ ਦੇ 2500 ਬਜ਼ੁਰਗ ਕਰ ਚੁੱਕੇ ਯਾਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।