02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਆਊਟ ਸੋਰਸ ਕਰਮਚਾਰੀਆਂ ਨੇ ਕੀਤੀ ਪੱਕੇ ਕਰਨ ਦੀ ਮੰਗ <br/>

ਅਜੀਤ ਡੈਸਕ 01-06-2026
ਸੰਗਰੂਰ, 31 ਮਈ (ਧੀਰਜ ਪਸੌਰੀਆ) - ਮੱਛੀ ਪਾਲਣ ਵਿਭਾਗ ਵਿੱਚ ਆਊਟ ਸੋਰਸ ਪ੍ਰਣਾਲੀ ਰਾਹੀਂ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਵੱਲੋਂ ਸਰਕਾਰ ਅੱਗੇ ਪੱਕੇ ਕੀਤੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ | ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਬਹੁਤ ਘੱਟ ਤਨਖ਼ਾਹਾਂ 'ਤੇ ਦਿਨ-ਰਾਤ ਮਹਿਕਮੇ ਵਿੱਚ ਕੰਮ ਕਰ ਰਹੇ ਹਨ, ਪਰ ਠੇਕੇਦਾਰੀ ਸਿਸਟਮ ਕਾਰਨ ਉਨ੍ਹਾਂ ਦਾ ਲਗਾਤਾਰ ਆਰਥਿਕ ਸ਼ੋਸ਼ਣ ਹੋ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੁਜ਼ਗਾਰ ਵਿਰੋਧੀ ਠੇਕੇਦਾਰੀ ਸਿਸਟਮ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਸਾਰੇ ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ (ਮਹਿਕਮੇ) ਦੇ ਅਧੀਨ ਲਿਆ ਕੇ ਪੱਕਾ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ |

ਪਿਛਲੀ ਖ਼ਬਰ ਜੀਵਨ ਆਸ਼ਾ ਵੈੱਲਫੇਅਰ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਮਨ ਕੀ ਬਾਤ ਪ੍ਰੋਗਰਾਮ ਬਣਿਆ ਨੌਜਵਾਨਾਂ ਦੇ ਉਤਸ਼ਾਹ ਦਾ ਜ਼ਰੀਆ- ਦਾਮਨ ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।