02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਐਸ.ਯੂ.ਐਸ. ਸਕੂਲ, ਮਹਿਲਾਂ 'ਚ ਸਮਰ ਕੈਂਪ ਲਗਾਇਆ <br/>

ਅਜੀਤ ਡੈਸਕ 01-06-2026
ਸੁਨਾਮ ਊਧਮ ਸਿੰਘ ਵਾਲਾ, 31 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਿਖੇ ਪਿੰ੍ਰਸੀਪਲ ਸੰਦੀਪ ਦੀ ਅਗਵਾਈ ਵਿਚ ਚਾਰ ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਚ ਉਤਸ਼ਾਹ ਨਾਲ ਭਾਗ ਲਿਆ ਗਿਆ | ਕੈਂਪ ਦੇ ਪਹਿਲੇ ਦਿਨ ਖੇਡਾਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਅਲੱਗ-ਅਲੱਗ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ | ਟੀਮ ਭਾਵਨਾ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦੇ ਵਿਕਾਸ ਦੇ ਮੰਤਵ ਨਾਲ ਕਰਵਾਈਆਂ ਗਈਆਂ ਖੇਡਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਦੂਜੇ ਦਿਨ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਦੇ ਮਨੋਰੰਜਨ ਲਈ ਫ਼ਿਲਮ ਵੀ ਦਿਖਾਈ ਗਈ | ਤੀਜੇ ਦਿਨ ਵਿਦਿਆਰਥੀਆਂ ਵਲੋਂ ਸੇਵਾ ਅਤੇ ਸਾਂਝ ਬਣਾਈ ਰੱਖਣ ਦੇ ਮੰਤਵ ਨਾਲ ਮਿੱਠੇ ਜਲ ਅਤੇ ਜਲ-ਜੀਰੇ ਦੀ ਛਬੀਲ ਲਗਾਈ ਗਈ | ਇਸ ਉਪਰੰਤ ਟੇਲੈਂਟ ਹੰਟ ਕਰਵਾਇਆ ਗਿਆ | ਕੈਂਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੇ ਗੀਤ ਗਾਇਨ, ਸੋਲੋ ਡਾਂਸ ਅਤੇ ਹੋਰ ਕਲਾਵਾਂ ਜਰੀਏ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਰ ਕੈਂਪ ਦੇ ਇਹ ਦਿਨ ਵਿਦਿਆਰਥੀਆਂ ਲਈ ਸਿੱਖਣ, ਮਨੋਰੰਜਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਵਧੀਆ ਮੌਕਾ ਸਾਬਤ ਹੋਏ |

ਪਿਛਲੀ ਖ਼ਬਰ ਸਾਲਾਨਾ ਪ੍ਰੀਖਿਆ ਕਰਵਾਈ <br/> ਅਗਲੀ ਖ਼ਬਰ ਕਕਾਰ ਸਿੱਖ ਕੌਮ ਦੀ ਅਣਖ ਤੇ ਪਹਿਚਾਣ ਹਨ, ਇਨ੍ਹਾਂ 'ਤੇ ਹਮਲਾ ਕੌਮ 'ਤੇ ਹਮਲਾ - ਸਤਿਨਾਮ ਸਿੰਘ ਰੱਤੋਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।