03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਐਸ.ਆਈ.ਆਰ. ਤਹਿਤ ਸੋਧੀ ਸਮਾਂ ਸਾਰਣੀ ਜਾਰੀ

ਅਜੀਤ ਡੈਸਕ 01-06-2026
ਬਰਨਾਲਾ, 31 ਮਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ | ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਦੀ ਬਜਾਏ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਬਾਕੀ ਪ੍ਰੋਗਰਾਮ ਉਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ | ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਇਸ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿਚ 558 ਬੀ.ਐਲ.ਓਜ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ ਅਤੇ 3 ਏ.ਈ.ਆਰ.ਓਜ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ | ਹਰੇਕ ਬੀ.ਐਲ.ਓ. ਨੂੰ ਕਰੀਬ 300 ਘਰ ਅਤੇ ਕਰੀਬ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ | ਇਨ੍ਹਾਂ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੋਟਰ ਐਨੁਮਿਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ | ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਇਹ ਫਾਰਮ ਭਰਨਾ ਜ਼ਰੂਰੀ ਹੈ | ਐਸ.ਆਈ.ਆਰ. ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬੀ.ਐਲ.ਓ. ਨੂੰ ਨਿਰਧਾਰਿਤ ਦਸਤਾਵੇਜ਼ ਜਮਾਂ ਕਰਵਾਉਣੇ ਹੋਣਗੇ | ਇਨ੍ਹਾਂ ਵਿਚ ਜਨਮ ਸਰਟੀਫਿਕੇਟ, ਪਾਸਪੋਰਟ, ਮੈਟਿ੍ਕ/ਵਿੱਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਛਾਣ ਪੱਤਰ, ਸਰਕਾਰੀ ਅਥਾਰਿਟੀ ਵਲੋਂ ਜਾਰੀ ਹੋਰ ਪਛਾਣ ਦਸਤਾਵੇਜ਼, ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ | ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਬੀ.ਐਲ.ਓ. ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ |

ਪਿਛਲੀ ਖ਼ਬਰ -ਮਾਮਲਾ ਨਗਰ ਨਿਗਮ ਚੋਣਾਂ 'ਚ ਜਿੱਤ ਦੇ ਜਸ਼ਨਾਂ ਦੌਰਾਨ ਹਵਾਈ ਫਾਇਰ ਕਰਨ ਦਾ- ਪੁਲਿਸ ਵਲੋਂ ਇਕ ਨਾਮਾਲੂਮ ਵਿਅਕਤੀ ਖ਼ਿਲਾਫ... ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਮਾਸਿਕ ਵਿੱਤੀ ਸਹਾਇਤਾ ਦੇ ਚੈੱਕ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।