03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੈਬਨਿਟ ਮੰਤਰੀ ਅਮਨ ਅਰੋੜਾ ਨਵੇਂ ਕੌਂਸਲਰਾਂ ਦੇ ਰੁਬਰੂ ਹੋਏ <br/>

ਅਜੀਤ ਡੈਸਕ 01-06-2026
ਸੁਨਾਮ ਊਧਮ ਸਿੰਘ ਵਾਲਾ, 31 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਨਵੇਂ ਚੁਣੇ ਗਏ ਕੌਂਸਲਰਾਂ ਦੇ ਰੂਬਰੂ ਹੋਏ | ਇਸ ਸਮੇਂ ਕੌਂਸਲਰਾਂ ਨਾਲ ਜਾਣ ਪਛਾਣ ਤੋਂ ਬਾਅਦ ਜਿੱਤ ਦੇ ਸਰਟੀਫਿਕੇਟ ਵੀ ਦਿੱਤੇ ਗਏ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਹੁਤ ਜਲਦ ਨਵੇਂ ਚੁਣੇ ਗਏ ਕੌਂਸਲਰਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ | ਜਿਸ ਉਪਰੰਤ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਹੋਵੇਗੀ | ਉਨ੍ਹਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਸਾਰੇ ਦੇ ਸਾਰੇ ਕੌਂਸਲਰ ਚਿੱਟੀ ਚਾਦਰ ਦੀ ਤਰ੍ਹਾਂ ਬੇਦਾਗ਼ ਅਤੇ ਨੌਜਵਾਨ ਹਨ | ਉਨ੍ਹਾਂ ਕੌਂਸਲਰਾਂ ਨੂੰ ਕਿਹਾ ਕਿ ਚੰਗਾ ਹੋਵੇਗਾ ਜੇਕਰ ਕੰਮ ਦੀ ਸ਼ੁਰੂਆਤ ਆਪੋ ਆਪਣੇ ਵਾਰਡਾਂ ਵਿਚ ਜਾ ਕੇ ਸਵੇਰ ਤੋਂ ਹੀ ਕਰ ਦਿੱਤੀ ਜਾਵੇ | ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗਾ | ਇਸ ਲਈ ਕੌਂਸਲਰ ਇੱਕ ਟੀਮ ਦੀ ਤਰ੍ਹਾਂ ਇੱਕਜੁੱਟ ਹੋਕੇ ਕੰਮ ਕਰਨ ਅਤੇ ਆਪਣੇ ਮੋਬਾਈਲ ਫ਼ੋਨ ਚੌਵੀ ਘੰਟੇ ਖੁੱਲ੍ਹੇ ਰੱਖਣ ਨੂੰ ਯਕੀਨੀ ਬਣਾਉਣ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਅਮਰੀਕ ਸਿੰਘ ਧਾਲੀਵਾਲ ਤੋਂ ਇਲਾਵਾ ਯਾਦਵਿੰਦਰ ਸਿੰਘ ਨਿਰਮਾਣ, ਵਰੁਨ ਮਦਾਨ ਉਰਫ਼ ਮੌਂਟੀ ਮਦਾਨ, ਮਾਙੀ ਮਹੰਤ, ਆਸ਼ਾ ਬਜਾਜ, ਸਸ਼ੀ ਬਾਲਾ, ਮਨਪ੍ਰੀਤ ਬਾਂਸਲ, ਚਮਕੌਰ ਸਿੰਘ ਹਾਂਡਾ, ਹਰਮੇਸ਼ ਸਿੰਘ ਪੱਪੀ, ਗੁਰਤੇਗ ਸਿੰਘ ਨਿੱਕਾ, ਰੁਪਿੰਦਰ ਸਿੰਘ, ਜਸਵਿੰਦਰ ਕੌਰ, ਚਰਨਜੀਤ ਕੌਰ, ਕੁਲਵੀਰ ਸਿੰਘ ਭੰਗੂ, ਮੀਨਾ ਰਾਣੀ, ਸੰਨੀ ਕਾਂਸਲ ਅਤੇ ਆਰਤੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਨੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਤੰਬਾਕੂ ਵਿਰੋਧੀ ਮੁਹਿੰਮ ਦੇ ਚਲਦਿਆਂ ਸਟੱਡੀ ਸਰਕਲ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।