03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡਾ. ਨਰਵਿੰਦਰ ਕੌਸ਼ਲ ਅਤੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪਰਦੀਪ ਗਰਗ ਸਨਮਾਨਿਤ

ਸਨਮਾਨ ਸਮਾਰੋਹ ਦੀਆਂ ਵੱਖ-ਵੱਖ ਝਲਕੀਆਂ | ਤਸਵੀਰ: ਮੁਕੇਸ਼ ਕੁਮਾਰ <br/> 01-06-2026
ਸੰਗਰੂਰ, 31 ਮਈ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ 'ਚ ਸੰਪੰਨ ਹੋਇਆ | ਸ੍ਰੀ ਅਰੋੜਾ ਨਾਲ ਪ੍ਰਧਾਨਗੀ ਮੰਡਲ 'ਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਉਮ ਪ੍ਰਕਾਸ਼ ਖਿੱਪਲ, ਕਰਨੈਲ ਸਿੰਘ ਸੇਖੋ, ਕਿਸ਼ੋਰੀ ਲਾਲ, ਡਾ. ਮਨਮੋਹਨ ਸਿੰਘ, ਮੁੱਖ ਸਲਾਹਕਾਰ ਮੰਗਤ ਰਾਜ ਸਖੀਜਾ, ਬਾਪੂ ਰਾਮ ਸਰੂਪ ਅਲੀਸ਼ੇਰ, ਆਰ.ਐਲ.ਪਾਂਧੀ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਪ੍ਰਬੰਧਕੀ ਸਕੱਤਰ ਰਾਜ ਕੁਮਾਰ ਬਾਂਸਲ, ਵਿਸ਼ੇਸ਼ ਤੌਰ 'ਤੇ ਪੁੱਜੇ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ ਸਾਬਕਾ ਡੀਨ ਕੁਰੂਕੇਸ਼ਤਰਾ ਯੂਨੀਵਰਸਿਟੀ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ ਸਾਬਕਾ ਸੀਨੀਅਰ ਬੈਕ ਮੈਨੇਜਰ ਐਸ.ਬੀ.ਆਈ., ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਗਰਗ ਆਦਿ ਮੌਜੂਦ ਸਨ | ਸਮਾਗਮ ਦੌਰਾਨ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਲਈ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ ਸਾਬਕਾ ਡੀਨ ਕੁਰੂਕੇਸ਼ਤਰਾ ਯੂਨੀਵਰਸਿਟੀ ਅਤੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਗਰਗ ਨੂੰ ਸਨਮਾਨਿਤ ਕੀਤਾ ਗਿਆ | ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਡਾ. ਨਰਵਿੰਦਰ ਕੌਸ਼ਲ ਜੋ ਕਿ ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਹਨ ਅਤੇ ਉੱਘੇ ਸਿੱਖਿਆ ਸ਼ਾਸਤਰੀ ਹਨ | ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਪਰਦੀਪ ਕੁਮਾਰ ਗਰਗ ਇਕ ਨੇਕ ਇਮਾਨਦਾਰ ਅਤੇ ਮਿਹਨਤੀ ਅਧਿਕਾਰੀ ਰਹੇ ਹਨ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਦੇ ਰਹੇ ਹਨ | ਡਾ. ਨਰਵਿੰਦਰ ਕੌਸ਼ਲ ਅਤੇ ਸ੍ਰੀ ਪਰਦੀਪ ਕੁਮਾਰ ਗਰਗ ਨੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਸਮਾਜ ਸੇਵਾ ਅਤੇ ਲੋਕ ਭਲਾਈ ਖ਼ਾਸ ਕਰਕੇ ਬਜ਼ੁਰਗਾਂ ਦੇ ਸਤਿਕਾਰ ਲਈ ਕੰਮ ਕਰਦੇ ਰਹਿਣਗੇ | ਇਸ ਮੌਕੇ ਕੁਲਵੰਤ ਰਾਏ ਬਾਂਸਲ, ਕੈਪਟਨ ਅਨੀਲ ਗੋਇਲ, ਜਸਪਾਲ ਸ਼ਰਮਾ, ਜਗਦੀਸ਼ ਰਾਏ ਸਿੰਗਲਾ, ਸੁਰਿੰਦਰ ਪਾਲ ਗਰਗ, ਜਸਪਾਲ ਸਿੰਘ ਵਾਲਿਆ, ਗੋਵਿੰਦਰ ਸ਼ਰਮਾ, ਫਕੀਰ ਚੰਦ ਗਰਗ ਲਹਿਰਾਗਾਗਾ, ਜਸਵੰਤ ਸਿੰਘ ਭੁਲਰ, ਮਹੇਸ਼ ਜੋਹਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵਲੋਂ ਸਮਾਰਟ ਸਕੂਲ ਭੁੱਲਰਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ <br/> ਅਗਲੀ ਖ਼ਬਰ ਸੀਜ਼ਨ ਦੇ ਪਹਿਲੇ ਮੀਂਹ ਨੇ ਗਰਮੀ ਕਾਰਨ ਪ੍ਰਭਾਵਿਤ ਹੋ ਰਹੇ ਹਰੇ-ਚਾਰੇ, ਸਬਜ਼ੀ ਤੇ ਦਰੱਖਤਾਂ ਨੂੰ ਦਿੱਤੀ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।