14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਸੰਗਰੂਰ 'ਚ ਵੀ ਸਿੱਖਿਆ ਅਧਿਕਾਰੀਆਂ ਦੇ ਤਬਾਦਲੇ

ਅਜੀਤ ਡੈਸਕ 05-06-2026
ਸੰਗਰੂਰ, 4 ਜੂਨ (ਧੀਰਜ ਪਸ਼ੌਰੀਆ) - ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਵਿੱਚ ਵੀ ਸਿੱਖਿਆ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੇ ਪਿ੍ੰਸੀਪਲ ਦੀਪਕ ਕੁਮਾਰ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੰਗਰੂਰ ਨਿਯੁਕਤ ਕੀਤਾ ਗਿਆ ਹੈ | ਮਨਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈੈਕੰਡਰੀ ਸਿੱਖਿਆ) ਸੰਗਰੂਰ ਨੂੰ ਬਦਲ ਕੇ ਉਨ੍ਹਾਂ ਦੀ ਤਾਇਨਾਤੀ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਵਜੋਂ ਕੀਤੀ ਗਈ ਹੈ | ਮੈਰੀਟੋਰੀਅਸ ਸਕੂਲ ਘਾਬਦਾਂ ਦੇ ਪਿ੍ੰਸੀਪਲ ਅਰਜੋਤ ਕੌਰ ਨੂੰ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧੂਵਾਲ ਜ਼ਿਲ੍ਹਾ ਪਟਿਆਲਾ ਵਿਖੇ ਪਿ੍ੰਸੀਪਲ ਨਿਯੁਕਤ ਕੀਤਾ ਗਿਆ ਹੈ | ਗੁਰਵਿੰਦਰ ਸਿੰਘ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਨੂੰ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਜ਼ਿਲ੍ਹਾ ਪਟਿਆਲਾ ਦਾ ਪਿ੍ੰਸੀਪਲ ਲਗਾਇਆ ਗਿਆ ਹੈ | ਇਨ੍ਹਾਂ ਦੀ ਥਾਂ ਜਗਦੀਸ਼ ਸਿੰਘ ਪਿ੍ੰਸੀਪਲ ਜੋ ਜਿਨ੍ਹਾਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਤੋਂ ਤਬਾਦਲਾ ਹੋਇਆ ਹੈ, ਉਹ ਲੈਣਗੇ |
ਪਿਛਲੀ ਖ਼ਬਰ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਵੇ- ਅਮਨ ਅਰੋੜਾ ਅਗਲੀ ਖ਼ਬਰ ਵਿਆਹੁਤਾ ਅÏਰਤ ਦੀ ਸ਼ੱਕੀ ਹਾਲਾਤ 'ਚ ਮੌਤ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।