14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ 'ਚੋਂ ਬਰੀ

ਅਜੀਤ ਡੈਸਕ 05-06-2026

ਸੰਗਰੂਰ, 4 ਜੂਨ (ਧੀਰਜ ਪਸੌਰੀਆ) - ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਤਾਰਨ ਸਿੰਘ ਅਤੇ ਰਿਸ਼ਵ ਸਰਦਾਨਾ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ ਵਿੱਚੋਂ ਇੱਕ ਲੜਕੇ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ -1 ਮਲੇਰਕੋਟਲਾ ਵਿਖੇ 01 ਅਕਤੂਬਰ 2024 ਨੂੰ ਦਰਜ ਮਾਮਲੇ ਮੁਤਾਬਕ ਨਾਬਾਲਗ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ 28 ਸਤੰਬਰ 2024 ਨੂੰ ਸਵੇਰੇ ਗੁਆਂਢੀਆਂ ਦੇ ਘਰ ਸਿਲਾਈ ਸਿੱਖਣ ਲਈ ਗਈ ਸੀ ਜੋ ਵਾਪਸ ਘਰ ਨਹੀਂ ਆਈ | ਉਸ ਬਾਰੇ ਭਾਲ ਕਰਨ 'ਤੇ ਕੋਈ ਵੀ ਸੁਰਾਗ ਪਤਾ ਨਹੀਂ ਲੱਗਾ ਹੈ | ਹੁਣ ਉਸ ਨੂੰ ਯਕੀਨ ਹੋ ਗਿਆ ਹੈ ਕਿ ਲੜਕੀ ਨੂੰ ਮੁਹੰਮਦ ਰਫੀ ਨਾਂਅ ਦਾ ਲੜਕਾ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ ਹੈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਹੰਮਦ ਰਫੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ 'ਤੇ ਮੁਹੰਮਦ ਰਫੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ |

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਗਿਣਾਈਆਂ ਪੁਲਿਸ ਦੀਆਂ ਉਪਲੱਬਧੀਆਂ ਅਗਲੀ ਖ਼ਬਰ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਵੇ- ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।