13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਜੀਠਿਆ ਖ਼ਿਲਾਫ਼ ਦਰਜ ਮਾਮਲੇ ਦੀ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕੀਤੀ ਨਿਖੇਧੀ

ਅਜੀਤ ਡੈਸਕ 05-06-2026
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮਜੀਠਾ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਗਏ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਬਾਬੂ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ, ਜਿਸ ਨਾਲ ਕਾਨੂੰਨੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਦਿਨੀਂ ਮਜੀਠਾ ਪੁਲਿਸ ਵਲੋਂ ਮਜੀਠੀਆ ਦੇ ਸਮਰਥਕ ਜੋਬਨਪ੍ਰੀਤ ਸਿੰਘ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰ ਕੇ ਗੈਰ-ਕਾਨੂੰਨੀ ਢੰਗ ਨਾਲ ਗਿ੍ਫ਼ਤਾਰ ਕੀਤਾ ਗਿਆ, ਜਿਸ ਕਾਰਨ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੋਏ ਹਨ | ਬਾਬੂ ਗਰਗ ਨੇ ਕਿਹਾ ਕਿ ਉੱਚ ਅਦਾਲਤ ਵੱਲੋਂ ਜੋਬਨਪ੍ਰੀਤ ਸਿੰਘ ਦੀ ਗਿ੍ਫ਼ਤਾਰੀ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਅਤੇ ਦਿੱਤੇ ਗਏ ਫ਼ੈਸਲੇ ਨੇ ਪੁਲਿਸ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰੀ ਪ੍ਰਣਾਲੀ ਲਈ ਠੀਕ ਨਹੀਂ ਹਨ ਅਤੇ ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਂਦਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਿਾਨ ਨੂੰ ਅਪੀਲ ਕੀਤੀ ਕਿ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਉੱਪਰ ਉੱਠ ਕੇ ਲੋਕਤੰਤਰੀ ਪਰੰਪਰਾਵਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਸਤਿਕਾਰ ਕੀਤਾ ਜਾਵੇ |
ਪਿਛਲੀ ਖ਼ਬਰ ਮਾਲਵਾ ਖ਼ਿੱਤੇ 'ਚ ਲੋਕ ਹੁਣ ਕਾਂਗਰਸ ਨੂੰ ਵੋਟ ਦੇਣ ਦਾ ਮਨ ਬਣਾ ਚੁੱਕੇ – ਪਰਮਿੰਦਰ ਸ਼ਰਮਾ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਜੇ.ਈ.ਈ. ਐਡਵਾਂਸ 'ਚ ਹਾਸਿਲ ਕੀਤੀ ਕਾਮਯਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।