13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਾਲਵਾ ਖ਼ਿੱਤੇ 'ਚ ਲੋਕ ਹੁਣ ਕਾਂਗਰਸ ਨੂੰ ਵੋਟ ਦੇਣ ਦਾ ਮਨ ਬਣਾ ਚੁੱਕੇ – ਪਰਮਿੰਦਰ ਸ਼ਰਮਾ

ਅਜੀਤ ਡੈਸਕ 05-06-2026
ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਕਾਂਗਰਸ ਦੇ ਹੱਕ 'ਚ ਪੂਰੀ ਹਨੇਰੀ ਚੱਲ ਰਹੀ ਹੈ ਅਤੇ ਵੱਖ-ਵੱਖ ਚੋਣਾਂ ਸਰਵੇ ਵੀ ਇਸ ਗੱਲ ਦੀ ਤਸਦੀਕ ਕਰ ਰਹੇ ਹਨ ਕਿ 2027 ਵਿੱਚ ਰਾਜ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ | ਅਜੀਤ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਸੰਗਰੂਰ ਜੋ ਮਾਲਵਾ ਖ਼ਿੱਤੇ ਵਿੱਚ ਅਹਿਮ ਰਾਜਨੀਤਕ ਥਾਂ ਰੱਖਦਾ ਹੈ ਅਤੇ ਇੱਥੋਂ ਹੀ 'ਆਪ' ਦੀ ਨੀਂਹ ਰੱਖੀ ਗਈ ਸੀ ਪਰ ਹੁਣ ਮਾਹੌਲ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਵੱਲ ਬਣਨਾ ਸ਼ੁਰੂ ਹੋ ਗਿਆ ਹੈ | ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਗੱਲ ਕਰਦਿਆਂ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਪਹਿਲਾ ਉਨ੍ਹਾਂ ਦੀ ਅਗਵਾਈ ਹੇਠ ਸੰਗਰੂਰ ਨਗਰ ਕੌਂਸਲ ਚੋਣਾ ਅਤੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਹੁਣ ਭਵਾਨੀਗੜ੍ਹ ਨਗਰ ਕੌਂਸਲ ਦੇ ਚੋਣ ਨਤੀਜਿਆਂ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਲੀਡ ਸੰਗਰੂਰ ਹਲਕੇ ਤੋਂ ਹੀ ਪ੍ਰਾਪਤ ਕਰੇਗੀ | ਸਿੰਗਲਾ ਦੀ ਅਗਵਾਈ ਹੇਠ ਬੂਥ ਪੱਧਰ ਉੱਤੇ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਗੱਲ ਕਰਦਿਆਂ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਵੇਲੇ ਦੀ ਪ੍ਰਾਪਤੀਆਂ ਨੂੰ ਲੋਕਾਂ ਦੇ ਸਨਮੁੱਖ ਰੱਖਾਂਗੇ ਅਤੇ ਵੱਡੀ ਜਿੱਤ 2027 ਵਿੱਚ ਦਰਜ ਕਰਾਂਗੇ |
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ 'ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ' ਮੁਹਿੰਮ ਦੇ ਤਹਿਤ ਮੀਟਿੰਗ ਅਗਲੀ ਖ਼ਬਰ ਮਜੀਠਿਆ ਖ਼ਿਲਾਫ਼ ਦਰਜ ਮਾਮਲੇ ਦੀ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।