13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਐਸ.ਡੀ.ਐਮ. ਵਲੋਂ ਮੈਗਜ਼ੀਨ ਊਧਮ ਜਯੋਤੀ ਰਿਲੀਜ਼

ਅਜੀਤ ਡੈਸਕ 05-06-2026
ਸੁਨਾਮ ਊਧਮ ਸਿੰਘ ਵਾਲਾ, 4 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਦੇ ਵਿਦਿਆਰਥੀਆਂ ਦੀ ਕਲਾ, ਸਾਹਿਤ ਅਤੇ ਗਿਆਨ ਵਿਗਿਆਨ ਦੇ ਖੇਤਰ ਨਾਲ ਜੁੜੀਆਂ ਰਚਨਾਵਾਂ ਨੂੰ ਪੇਸ਼ ਕਰਦਾ ਆਪਣਾ ਸਾਹਿਤਕ ਮੈਗਜ਼ੀਨ 'ਊਧਮ ਜਯੋਤੀ 2025-26' ਗਗਨਦੀਪ ਸਿੰਘ ਐਸ. ਡੀ. ਐਮ. ਸੁਨਾਮ ਅਤੇ ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਵਲੋਂ ਰਿਲੀਜ਼ ਕੀਤਾ ਗਿਆ | ਐਸ. ਡੀ. ਐਮ. ਸੁਨਾਮ ਗਗਨਦੀਪ ਸਿੰਘ ਵਲੋਂ ਮੈਗਜ਼ੀਨ ਦੀ ਪ੍ਰਕਾਸ਼ਨਾ ਦੀ ਵਧਾਈ ਦਿੰਦਿਆਂ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਪਿ੍ੰਸੀਪਲ ਸ੍ਰੀ ਸ਼ਾਮ ਸੁੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਮੈਗਜ਼ੀਨ ਦੀ ਪ੍ਰਕਾਸ਼ਨਾਂ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦਾ ਇਹ ਸਾਲਾਨਾ ਮੈਗਜ਼ੀਨ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਆਜ਼ਾਦੀ ਨਾਲ ਪ੍ਰਗਟਾਉਣ ਦਾ ਵਧੀਆ ਮੰਚ ਹੈ | ਮੈਗਜ਼ੀਨ ਦੇ ਮੁੱਖ ਸੰਪਾਦਕ ਪ੍ਰੋ. ਰੂਬੀ ਜਿੰਦਲ ਨੇ ਕਿਹਾ ਕਿ ਮੈਗਜ਼ੀਨ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੀਆਂ ਲਿਖਤਾਂ ਸ਼ਾਮਿਲ ਹਨ | ਇਸ ਮੌਕੇ ਵਾਇਸ ਪਿ੍ੰਸੀਪਲ ਡਾ. ਅਚਲਾ, ਪ੍ਰੋ ਰੂਬੀ ਜਿੰਦਲ, ਪ੍ਰੋ ਸਵਾਮੀ ਸਰਬਜੀਤ, ਪ੍ਰੋ ਗਗਨਦੀਪ ਸਿੰਘ, ਪ੍ਰੋ ਰਸਮੀ, ਪ੍ਰੋ ਅੰਚਲਾ, ਪ੍ਰੋ ਪਰਮਿੰਦਰ ਕੌਰ, ਪ੍ਰੋ ਜਯੋਤੀ, ਪ੍ਰੋ ਰਮਨਦੀਪ ਸਿੰਘ, ਪ੍ਰੋ ਗੁਰਪ੍ਰੀਤ ਸਿੰਘ, ਪ੍ਰੋ. ਸੁਖਚੈਨ ਸਿੰਘ ਅਤੇ ਪਵਨ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਨਾ ਕਰੇ- ਜਖਲਾ ਅਗਲੀ ਖ਼ਬਰ ਬਿਜਲੀ ਬੋਰਡ ਦੀਆਂ ਸਬ-ਡਵੀਜ਼ਨਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।