13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਠੇਕੇਦਾਰੀ ਸਿਸਟਮ ਨੂੰ ਖਤਮ ਕਰਕੇ ਮਾਨ ਸਰਕਾਰ ਨੇ ਲਿਆ ਇਤਿਹਾਸਕ ਫੈਸਲਾ- ਡਾ. ਮਿੰਕੂ ਜਵੰਧਾ

ਅਜੀਤ ਡੈਸਕ 05-06-2026
ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਜ਼ਾਰਾਂ ਕੱਚੇ, ਠੇਕਾ ਆਧਾਰਿਤ ਅਤੇ ਆਊਟ ਸੋਰਸ ਮੁਲਾਜ਼ਮਾਂ ਦੇ ਹਿਤ ਵਿੱਚ ਲਏ ਗਏ ਇੱਕ ਹੋਰ ਇਤਿਹਾਸਕ ਤੇ ਕ੍ਰਾਂਤੀਕਾਰੀ ਫ਼ੈਸਲੇ ਦਾ ਚੁਤਰਫ਼ਾ ਸਵਾਗਤ ਹੋ ਰਿਹਾ ਹੈ | ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਸਿਆਸੀ ਇਤਿਹਾਸ ਵਿੱਚ ਇੱਕ ਵੱਡਾ ਮੀਲ-ਪੱਥਰ ਦੱਸਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੇਣੀ ਤੀਜੀ ਅਤੇ ਸ਼੍ਰੇਣੀ ਚੌਥੀ ਦੇ ਮੁਲਾਜ਼ਮਾਂ ਲਈ ਚੱਲਿਆ ਆ ਰਿਹਾ ਦਹਾਕਿਆਂ ਪੁਰਾਣਾ ਠੇਕੇਦਾਰੀ ਸਿਸਟਮ ਪੂਰੀ ਤਰ੍ਹਾਂ ਬੰਦ ਕਰਨਾ ਇਹ ਸਿੱਧ ਕਰਦਾ ਹੈ ਕਿ ਵਰਤਮਾਨ ਸਰਕਾਰ ਸਹੀ ਮਾਅਨਿਆਂ ਵਿੱਚ ਲੋਕਾਂ ਦੀ ਆਪਣੀ ਸਰਕਾਰ ਹੈ | ਡਾ. ਜਵੰਧਾ ਨੇ ਆਖਿਆ, ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਇਹ ਫ਼ੈਸਲਾ ਹਰ ਗ਼ਰੀਬ ਅਤੇ ਲੋੜਵੰਦ ਮੁਲਾਜ਼ਮ ਦੇ ਪਰਿਵਾਰ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਵਾਲਾ ਇੱਕ ਬੇਮਿਸਾਲ ਕਦਮ ਹੈ | ਪਿਛਲੀਆਂ ਰਵਾਇਤੀ ਸਰਕਾਰਾਂ ਦੇ ਸਮੇਂ ਠੇਕੇਦਾਰੀ ਅਤੇ ਆਊਟਸੋਰਸਿੰਗ ਦੇ ਨਾਮ 'ਤੇ ਵਿਚੋਲਿਆਂ ਵੱਲੋਂ ਮੁਲਾਜ਼ਮਾਂ ਦੀ ਖ਼ੂਨ-ਪਸੀਨੇ ਦੀ ਕਮਾਈ 'ਚੋਂ ਵੱਡੀਆਂ ਕਟੌਤੀਆਂ ਕਰਕੇ ਉਨ੍ਹਾਂ ਦਾ ਮਾਨਸਿਕ ਤੇ ਆਰਥਿਕ ਸ਼ੋਸ਼ਣ ਕੀਤਾ ਜਾਂਦਾ ਰਿਹਾ ਹੈ, ਪਰ ਮਾਨ ਸਰਕਾਰ ਨੇ ਇਸ ਜੀ-ਹਜ਼ੂਰੀ ਵਾਲੇ ਸਿਸਟਮ ਨੂੰ ਜੜ੍ਹੋਂ ਉਖਾੜ ਕੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ |
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰਾਂ ਨੇ ਅਧਿਕਾਰੀ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਚਿੱਟੇ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।