12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨੈਸ਼ਨਲ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਸ਼ਨ

ਅਜੀਤ ਡੈਸਕ 05-06-2026
ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਐਲਾਨੇ ਬੀ. ਐਸ. ਸੀ. ਭਾਗ ਛੇਵਾਂ ਦੇ ਨਤੀਜਿਆਂ 'ਚ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਦੇ ਵਿਦਿਆਰਥੀ ਚਮਕੇ ਹਨ | ਲਗਭਗ ਸਾਰੇ ਵਿਦਿਆਰਥੀ ਚੰਗੇ ਨੰਬਰ ਹਾਸਲ ਕਰਕੇ ਸਫਲ ਹੋਏ ਹਨ | ਸੰਸਥਾ ਦੀ ਵਿਦਿਆਰਥਣ ਨੌਸ਼ੀਨ ਮੁਸ਼ਤਾਕ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਤਬੱਸੁਮ ਨੇ ਕਾਲਜ 'ਚੋਂ ਦੂਜਾ ਅਤੇ ਸ਼ਿਵਮ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਬਾਕੀ ਸਾਰੇ ਵਿਦਿਆਰਥੀ ਚੰਗੇ ਨੰਬਰ ਹਾਸਲ ਕਰਕੇ ਪਾਸ ਹੋਏ ਹਨ | ਗੱਲਬਾਤ ਕਰਦਿਆਂ ਕਾਲਜ ਦੇ ਪਿੰ੍ਰਸੀਪਲ ਪਰਮਜੀਤ ਕੌਰ ਗਿੱਲ ਨੇ ਕਿਹਾ ਕਿ ਇਹ ਵਿਦਿਆਰਥੀਆਂ ਤੇ ਕਾਲਜ ਸਟਾਫ਼ ਦੀ ਚੰਗੀ ਮਿਹਨਤ ਦਾ ਨਤੀਜਾ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੀ.ਐਸ.ਸੀ. ਨਰਸਿੰਗ ਦੇ ਸਮੈਸਟਰ ਛੇਵੇਂ ਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਉਨ੍ਹਾਂ ਕਿਹਾ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਕਾਲਜ ਦੇ ਡਾਇਰੈਕਟਰ ਇੰਜ: ਸ਼ਿਵ ਆਰੀਆ ਨੇ ਵੀ ਸਫਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਚੰਗੀ ਤਿਆਰੀ ਹੋਣ ਕਾਰਨ ਹਰ ਸਾਲ ਵੱਖ ਵੱਖ ਕਲਾਸਾਂ ਦੇ ਨਤੀਜੇ ਸੌ ਫ਼ੀਸਦੀ ਰਹਿੰਦੇ ਹਨ | ਇਸ ਮੌਕੇ ਹੋਰ ਕਾਲਜ ਸਟਾਫ਼ ਵੀ ਮੌਜੂਦ ਸੀ |
ਪਿਛਲੀ ਖ਼ਬਰ ਅਰਵਿੰਦ ਖੰਨਾ ਨੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਸੰਬੰਧੀ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਮਲੇਰਕੋਟਲਾ ਵਿਖੇ ਧਰਨੇ 'ਤੇ ਬੈਠੇ ਸੇਵਾ ਕੇਂਦਰਾਂ ਦੇ ਹੜਤਾਲੀ ਮੁਲਾਜ਼ਮਾਂ ਨੂੰ ਹਟਾਉਣ ਦੀ 'ਕਵਾਇਦ ਤੇਜ਼'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।