12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਰਵਿੰਦ ਖੰਨਾ ਨੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਸੰਬੰਧੀ ਕੀਤੀਆਂ ਵਿਚਾਰਾਂ

ਅਜੀਤ ਡੈਸਕ 05-06-2026
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼ੋ੍ਰਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੰੁਚਾਉਣ ਲਈ ਵਿਸ਼ੇਸ਼ ਉਪਰਾਲੇ ਕਰੇ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਦਲ ਦੇ ਆਗੂਆਂ ਨਾਲ ਅਹਿਮ ਮੀਟਿੰਗ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਸੰਗਠਨ ਮਜ਼ਬੂਤ ਬਣਦਾ ਹੈ | ਉਨ੍ਹਾਂ ਵਰਕਰਾਂ ਨੂੰ ਜੋਸ਼ ਅਤੇ ਉਤਸ਼ਾਹ ਨਾਲ ਲੋਕਾਂ ਵਿਚ ਰਹਿ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ | ਉਨ੍ਹਾਂ ਨਗਰ ਕੌਂਸਲ ਚੋਣਾਂ ਦੌਰਾਨ ਆਏ ਨਤੀਜਿਆਂ 'ਤੇ ਵਿਚਾਰ ਵਟਾਂਦਰਾ ਕਰਦਿਆਂ ਚੋਣਾਂ ਵਿਚ ਖੜੇ ਉਮੀਦਵਾਰਾਂ ਨੂੰ ਹੌਸਲਾ ਦਿੰਦਿਆਂ ਉਨ੍ਹਾਂ ਵੱਲੋਂ ਦਿਨ ਰਾਤ ਕੀਤੀ ਮਿਹਨਤ 'ਤੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਸ੍ਰੀ ਖੰਨਾ ਨੇ ਆਗੂਆਂ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ ਵਿਧਾਨ ਸਭਾ ਚੋਣਾਂ 2027 ਲਈ ਹੁਣੇ ਤੋਂ ਹੀ ਤਿਆਰੀਆਂ ਕਰਨ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਉਨ੍ਹਾਂ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਸਬੰਧੀ ਵੀ ਵਿਸ਼ੇਸ਼ ਵਿਚਾਰਾਂ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਰੁਪਿੰਦਰ ਸਿੰਘ ਰੰਧਾਵਾ, ਵਿਪਨ ਸ਼ਰਮਾ, ਹਰਵਿੰਦਰ ਸਿੰਘ ਗੋਲਡੀ ਤੂਰ, ਕੌਂਸਲਰ ਸੁਖਜਿੰਦਰ ਸਿੰਘ ਰੀਟੂ, ਕਪਿਲ ਗਰਗ, ਰਵਿੰਦਰ ਸਿੰਘ ਠੇਕੇਦਾਰ, ਗਮਦੂਰ ਸਿੰਘ ਫੱਗੂਵਾਲਾ ਸਾਬਕਾ ਸਰਪੰਚ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਭਰਪੂਰ ਸਿੰਘ ਫੱਗੂਵਾਲਾ, ਗੁਰਨੈਬ ਸਿੰਘ, ਜਗਤਾਰ ਸਿੰਘ ਸੋਮਾ ਬਹਿਲਾ, ਗੁਰਦੇਵ ਗਰਗ, ਜਗਜੀਤ ਸਿੰਘ ਜੱਗੀ ਸੰਗਤਪੁਰਾ, ਸ਼ਿੰਦਰਪਾਲ ਸਿੰਘ, ਨਛੱਤਰ ਸਿੰਘ ਆਗੂ ਬੀ. ਸੀ ਵਿੰਗ, ਬਲਵਿੰਦਰ ਸਿੰਘ ਪਾਲੀ, ਪਰਮਜੀਤ ਸ਼ਰਮਾ, ਗੁਰਦੀਪ ਸਿੰਘ, ਗੀਤਾ ਸ਼ਰਮਾ, ਸਰੀਨਾ ਰਾਣੀ, ਹਰਦੀਪ ਕੌਰ, ਵਿਜੈ ਨਾਇਕ, ਨਛੱਤਰ ਕੌਰ, ਸੁਖਦਰਸ਼ਨ ਸਲਦੀ, ਮੂਰਤੀ ਕੌਰ, ਸਾਹਿਲ ਮੜਕਨ, ਤੇਜੀ, ਜਸਵਿੰਦਰ ਕੌਰ ਤੋਂ ਇਲਾਵਾ ਅਕਾਲੀ ਦਲ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਫ਼ੀਸਾਂ 'ਚ ਭਾਰੀ ਵਾਧੇ ਖ਼ਿਲਾਫ਼ ਕਾਲਜਾਂ 'ਚ ਰੋਸ ਅਗਲੀ ਖ਼ਬਰ ਨੈਸ਼ਨਲ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।