ਸੁਨਾਮ ਊਧਮ ਸਿੰਘ ਵਾਲਾ, 4 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਪੁਲਿਸ ਵਲੋਂ ਦੋ ਅÏਰਤਾਂ ਨੂੰ 20 ਗ੍ਰਾਮ ਹੈਰੋਇਨ/ਚਿੱਟਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸ਼ਹੀਦ ਭਗਤ ਸਿੰਘ ਚੌਂਕ ਜਾਖਲ ਰੋਡ ਸੁਨਾਮ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲ ਸੂਆ ਜਵੰਧਾ ਰੋਡ ਸੁਨਾਮ ਤੋਂ ਦੋ ਅÏਰਤਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਗਿ੍ਫ਼ਤਾਰ ਕੀਤੀਆਂ ਗਈਆਂ ਅÏਰਤਾਂ ਦੀ ਪਛਾਣ ਬਲਜੀਤ ਕੌਰ ਉਰਫ਼ ਬੰਸੋ ਅਤੇ ਇਸ ਨੂੰ ਹੈਰੋਇਨ ਸਪਲਾਈ ਕਰਨ ਵਾਲੀ ਪ੍ਰਵੀਨ ਵਾਸੀਆਨ ਸੁਨਾਮ ਵਜੋਂ ਹੋਈ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੀਆਂ ਗਈਆਂ ਅÏਰਤਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ |