ਧੂਰੀ, 4 ਜੂਨ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਪੰਜਾਬ ਸਰਕਾਰ ਵੱਲੋਂ ਅÏਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਧੂਰੀ ਦੇ ਵਾਰਡ ਨੰਬਰ 5 ਅਤੇ 6 ਵਿੱਚ ਸਾਂਝਾ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਅÏਰਤਾਂ ਨੇ ਪਹੁੰਚ ਕੇ ਯੋਜਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੀ ਰਜਿਸਟਰੇਸ਼ਨ ਕਰਵਾਈ | ਇਸ ਮੌਕੇ ਡਾਇਰੈਕਟਰ, ਪੰਜਾਬ ਲਘੂ ਉਦਯੋਗ ਅਨਿਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਅÏਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ | ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ | ਕੈਂਪ ਦੌਰਾਨ ਵਾਰਡ ਨੰਬਰ 5 ਅਤੇ 6 ਦੀਆਂ ਅÏਰਤਾਂ ਨੇ ਯੋਜਨਾ ਦੀਆਂ ਸ਼ਰਤਾਂ, ਲਾਭਾਂ ਅਤੇ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ | ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਸਵਾਗਤ ਕਰਦਿਆਂ ਇਸ ਨੂੰ ਮਹਿਲਾਵਾਂ ਲਈ ਲਾਭਦਾਇਕ ਉਪਰਾਲਾ ਕਰਾਰ ਦਿੱਤਾ | ਇਸ ਮੌਕੇ ਨਰੇਸ਼ ਸਿੰਗਲਾ, ਸੁਸ਼ੀਲ ਰਾਣੀ, ਮੁਨੀਸ਼ ਜਿੰਦਲ (ਰਿੰਕੂ), ਸੁਮਨ ਰਾਣੀ, ਪ੍ਰੇਮ ਰਾਣੀ ਅਤੇ ਨਿਸ਼ਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ |