12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਦੂਨ ਇੰਟਰਨੈਸ਼ਨਲ ਸਕੂਲ 'ਚ ਲੱਗੇ ਸਮਰ ਕੈਂਪ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ

ਅਜੀਤ ਡੈਸਕ 05-06-2026
ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਗਰਮੀਆਂ ਦੀਆਂ ਛੁੱਟੀਆਂ ਦਾ ਸਹੀ ਉਪਯੋਗ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ 'ਸਮਰ ਕੈਂਪ' (ਗਰਮੀਆਂ ਦਾ ਕੈਂਪ) ਸ਼ੁਰੂ ਕੀਤਾ ਗਿਆ | ਜਿਸ ਵਿੱਚ ਇਸ ਸਕੂਲ ਦੇ ਵਿਦਿਆਰਥੀਆਂ ਦੇ ਨਾਲ-ਨਾਲ ਬਾਹਰੀ ਅਤੇ ਹੋਰਨਾਂ ਸਕੂਲਾਂ ਦੇ ਬੱਚਿਆਂ ਨੇ ਵੀ ਵਧ ਚੜ੍ਹ ਕੇ ਭਾਗ ਲਿਆ | ਕੈਂਪ ਦੌਰਾਨ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਰਚਨਾਤਮਿਕ ਅਤੇ ਖੇਡ ਗਤੀਵਿਧੀਆਂ ਸਿਖਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਆਰਟ ਐਂਡ ਕਰਾਫ਼ਟ, ਮਿਊਜ਼ਿਕ, ਡਾਂਸ, ਯੋਗਾ, ਪਜਲ ਗੇਮਸ, ਬ੍ਰੇਨ ਬੂਸਟਰ ਸ਼ਾਮਿਲ ਹਨ | ਇਹਨਾਂ ਗਤੀਵਿਧੀਆਂ ਦੌਰਾਨ ਬੱਚਿਆਂ ਨੂੰ ਮਨੋਰੰਜਨ ਦੇ ਨਾਲ- ਨਾਲ ਸਿੱਖਿਆ ਵੀ ਦਿੱਤੀ ਗਈ ਕਿ ਕਿਵੇਂ ਅਸੀਂ ਦੂਜਿਆਂ ਦੀ ਮਦਦ ਕਰਨੀ ਹੈ, ਸਮਾਜ ਵਿੱਚ ਕਿਵੇਂ ਵਿਚਰਨਾ ਹੈ, ਜੀਵਨ ਜਾਂਚ ਸਿਖਾਉਣਾ, ਨੈਤਿਕਤਾ, ਆਤਮ- ਵਿਸ਼ਵਾਸ ਅਤੇ ਸਰਬਪੱਖੀ ਵਿਕਾਸ 'ਤੇ ਵੀ ਧਿਆਨ ਦਿੱਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਜੀਤਇੰਦਰ ਸਿੰਘ ਮਾਨਸ਼ਾਹੀਆ, ਮੇਨੈਜਿੰਗ ਡਾਇਰੈਕਟਰ ਸ਼੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ, ਡਾਇਰੈਕਟਰ ਅਨੁਰੂਪ ਜੌਹਲ ਅਤੇ ਪਿ੍ੰਸੀਪਲ ਅੰਜਲੀ ਸਿੱਧੂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਅੰਦਰ ਛੁਪੇ ਹੋਏ ਹੁਨਰ ਨੂੰ ਬਾਹਰ ਲਿਆਉਣ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ |
ਪਿਛਲੀ ਖ਼ਬਰ ਡਾ. ਨਵਦੀਪ ਕੌਰ ਨੇ ਭਵਾਨੀਗੜ੍ਹ ਦੇ ਹਸਪਤਾਲ ਵਿਖੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਾਹਿਕਾਰੀ ਬੈਂਕ ਦੇ ਮੁਲਾਜ਼ਮਾਂ ਦੇ ਅੜੀਅਲ ਰਵੱਈਏ ਤੋਂ ਦੁਖੀ ਹੋਏ ਖਾਤਾਧਾਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।