ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਸਰਕਾਰੀ ਹਸਪਤਾਲ ਵਿਖੇ ਡਾ. ਨਵਦੀਪ ਕੌਰ ਨੇ ਅÏਰਤ ਰੋਗਾਂ ਦੇ ਮਾਹਿਰ (ਗਾਇਨੀਕੋਲੋਜਿਸਟ) ਵਜੋਂ ਆਪਣਾ ਅਹੁਦਾ ਸੰਭਾਲਿਆ | ਡਾ. ਨਵਦੀਪ ਕੌਰ ਦੇ ਬਤੌਰ ਅÏਰਤ ਰੋਗਾਂ ਦੇ ਮਾਹਿਰ ਡਾਕਟਰ ਵਜੋਂ ਆਉਣ ਨਾਲ ਸਥਾਨਕ ਇਲਾਕੇ ਦੀਆਂ ਮਹਿਲਾਵਾਂ ਨੂੰ ਗਾਇਨੀ ਸੰਬੰਧੀ ਵਿਸ਼ੇਸ਼ ਸਿਹਤ ਸੇਵਾਵਾਂ ਸਥਾਨਕ ਪੱਧਰ 'ਤੇ ਹੀ ਉਪਲੱਬਧ ਹੋ ਸਕਣਗੀਆਂ | ਹਸਪਤਾਲ 'ਚ ਅÏਰਤ ਰੋਗਾਂ ਦੇ ਇਲਾਜ ਅਤੇ ਸਲਾਹ-ਮਸ਼ਵਰੇ ਦੀਆਂ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਲੋਕਾਂ ਨੇ ਵੀ ਰਾਹਤ ਮਹਿਸੂਸ ਕੀਤੀ ਹੈ | ਜ਼ਿਕਰਯੋਗ ਹੈ ਕਿ ਸਬ-ਡਵੀਜ਼ਨ ਪੱਧਰ ਦੇ ਇਸ ਸਰਕਾਰੀ ਹਸਪਤਾਲ 'ਚ ਕਾਫੀ ਸਮੇਂ ਤੋਂ ਅÏਰਤ ਰੋਗਾਂ ਦੇ ਮਾਹਿਰ ਡਾਕਟਰ ਦੀ ਆਸਾਮੀ ਖਾਲੀ ਹੋਣ ਕਾਰਨ ਮਹਿਲਾ ਮਰੀਜ਼ਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਮਰੀਜ਼ਾਂ ਨੂੰ ਇਲਾਜ ਲਈ ਹੋਰ ਸ਼ਹਿਰਾਂ ਦੇ ਹਸਪਤਾਲਾਂ 'ਚ ਜਾਣਾ ਪੈਂਦਾ ਸੀ | ਡਾ. ਨਵਦੀਪ ਕੌਰ ਇਸ ਤੋਂ ਪਹਿਲਾਂ ਪੀ.ਜੀ.ਆਈ ਘਾਬਦਾਂ ਵਿਖੇ ਸੀਨੀਅਰ ਰੈਜ਼ੀਡੈਂਟ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ |