30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਨਰੇਗਾ ਕਰਮਚਾਰੀਆਂ ਨੇ ਤੀਜੇ ਦਿਨ ਵੀ ਕੀਤੀ ਕਲਮ ਛੋੜ ਹੜਤਾਲ <br/>

ਅਜੀਤ ਡੈਸਕ 06-06-2026
ਦਿੜ੍ਹਬਾ ਮੰਡੀ, 5 ਜੂਨ (ਹਰਬੰਸ ਸਿੰਘ ਛਾਜਲੀ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦਿੜ੍ਹਬਾ ਵਿਖੇ ਤੀਜੇ ਦਿਨ ਵੀ ਜਾਰੀ ਰਹੀ | ਬਲਾਕ ਪ੍ਰਧਾਨ ਬਲਵਿੰਦਰ ਸਿੰਘ ਘੁਮਾਣ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ ਤੇ ਮਰਜ਼ ਕੀਤਾ ਜਾਵੇਗਾ | ਹੁਣ ਪੰਜਾਬ ਸਰਕਾਰ ਟਾਲਮਟੋਲ ਕਰ ਰਹੀ ਹੈ | ਧਰਨੇ ਦੌਰਾਨ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਕਿ ਜੇਕਰ 10 ਜੂਨ ਵਾਲੀ ਮੀਟਿੰਗ ਵਿਚ ਮਨਰੇਗਾ ਕਰਮਚਾਰੀਆਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਪੰਚਾਇਤ ਮੰਤਰੀ, ਵਿੱਤ ਮੰਤਰੀ ਜਾਂ ਮੁੱਖ ਮੰਤਰੀ ਦਾ ਘਿਰਾਓ ਕਰਨਾ ਪਿਆ ਤਾਂ ਉਹ ਵੀ ਕਰਾਂਗੇ | ਜੇਕਰ ਲੋੜ ਪਈ ਤਾਂ ਪਿੰਡਾਂ ਵਿਚ ਕੰਮ ਕਰਦੇ 30 ਲੱਖ ਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ ਪਿੰਡਾਂ ਵਿਚ ਵੀ ਆਪ ਲੀਡਰਾਂ ਦੇ ਘਿਰਾਓ ਕੀਤੇ ਜਾਣਗੇ | ਇਸ ਮੌਕੇ ਰਮਨਪ੍ਰੀਤ ਕੌਰ, ਰਣਧੀਰ ਸਿੰਘ, ਬਿੱਕਰ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਰਜਨਪ੍ਰੀਤ ਸਿੰਘ, ਹਾਕਮ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਨੰੂ ਮਿਲਿਆ ਹੋਰ ਬਲ , ਭਾਜਪਾ ਆਗੂਆਂ ਨੇ ਧਰਨੇ 'ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਖਨੌਰੀ ਵਿਖੇ ਕਈ ਵਾਰਡਾਂ ਵਿਚ ਗੰਦੇ ਪਾਣੀ ਦੀ ਸਪਲਾਈ ਹੋਣ 'ਤੇ ਲੋਕਾਂ 'ਚ ਭਾਰੀ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।