ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਨੰੂ ਮਿਲਿਆ ਹੋਰ ਬਲ , ਭਾਜਪਾ ਆਗੂਆਂ ਨੇ ਧਰਨੇ 'ਚ ਕੀਤੀ ਸ਼ਮੂਲੀਅਤ
ਅਜੀਤ ਡੈਸਕ
06-06-2026
ਮਿਲਖੀ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
ਸੰਗਰੂਰ, (ਦਮਨਜੀਤ ਸਿੰਘ) - ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰੰਭੇ ਧਰਨੇ ਦੌਰਾਨ ਅੱਜ ਸ਼ੋ੍ਰਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ ਨੇ ਸ਼ਮੂਲੀਅਤ ਕਰਦਿਆਂ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਹਿਮਾਇਤ ਕੀਤੀ | ਮਿਲਖੀ ਨੇ ਕਿਹਾ ਕਿ ਰੋਜ਼ਾਨਾ ਸੇਵਾ ਕੇਂਦਰਾਂ ਵਿੱਚ ਹਜ਼ਾਰਾਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਮੁਲਾਜ਼ਮਾਂ ਦੀਆਂ ਹੀ ਸਮੱਸਿਆਵਾਂ ਦਾ ਸਰਕਾਰ ਹੱਲ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਰੋਜ਼ਾਨਾ ਹਜ਼ਾਰਾਂ ਲੋਕ ਖੱਜਲ ਖੁਆਰ ਹੋ ਰਹੇ ਹਨ ਅਤੇ ਲੋਕਾਂ ਦੇ ਕਈ ਜ਼ਰੂਰੀ ਕੰਮ ਰੁਕੇ ਹੋਏ ਹਨ | ਮਿਲਖੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਸਰਕਾਰ ਨੰੂ ਇਨ੍ਹਾਂ ਮੰਗਾਂ ਨੰੂ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ | ਇਸ ਮੌਕੇ ਕੌਂਸਲਰ ਵਿਜੈ ਲੰਕੇਸ਼ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ |