30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮੀਟਿੰਗ ਦਾ ਸਮਾਂ ਨਾ ਮਿਲਣ ਦੀ ਸੂਰਤ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 06-06-2026
ਸੰਗਰੂਰ, 5 ਜੂਨ (ਧੀਰਜ ਪਸ਼ੌਰੀਆ) - ਜੇਕਰ ਪੰਜਾਬ ਮੰਤਰੀ ਮੰਡਲ ਦੀ ਸਬ ਕਮੇਟੀ ਵਲੋਂ ਉਨ੍ਹਾਂ ਨੂੰ ਬੈਠਕ ਲਈ ਸਮਾਂ ਨਹੀਂ ਦਿੱਤਾ ਜਾਂਦਾ ਤਾਂ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਇਹ ਕਹਿਣਾ ਹੈ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਦਾ | ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਦੇ ਹੱਲ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇੱਕ ਪੱਤਰ ਲਿਖਿਆ ਹੈ | ਪੱਤਰ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਹੋਇਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰਤਾਪ ਸਿੰਘ ਅÏਲਖ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ 19 ਫਰਵਰੀ ਨੂੰ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਪੰਜਾਬ ਮੰਤਰੀ ਮੰਡਲ ਦੀ ਸਬ ਕਮੇਟੀ ਜਿਸ ਦੇ ਮੁਖੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹਨ ਨਾਲ ਬੈਠਕ ਹੋਈ ਸੀ | ਬੈਠਕ ਵਿਚ ਮੰਗਾਂ ਤੇ ਵਿਸਥਾਰ ਸਹਿਤ ਚਰਚਾ ਕਰਨ ਲਈ 15-20 ਦਿਨਾਂ ਬਾਅਦ ਫਿਰ ਤੋਂ ਮੀਟਿੰਗ ਕੀਤੇ ਜਾਣ ਦੀ ਗੱਲ ਕਹੀ ਗਈ ਸੀ ਪਰ ਹੁਣ 16 ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ | ਲਿਖੇ ਪੱਤਰ ਵਿਚ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਦੁਬਾਰਾ ਬੈਠਕ ਦੀ ਤਾਰੀਖ਼ ਦਿੱਤੀ ਜਾਵੇ, ਜੇਕਰ 10 ਜੂਨ ਤੱਕ ਮੀਟਿੰਗ ਨਹੀਂ ਦਿੱਤੀ ਜਾਂਦੀ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਐਸ. ਸੀ. ਐਸ. ਟੀ. ਐਕਟ ਅਧੀਨ ਦਰਜ ਮਾਮਲੇ 'ਚੋਂ ਤਤਕਾਲੀਨ ਸਰਪੰਚ ਸਮੇਤ 3 ਬਰੀ ਅਗਲੀ ਖ਼ਬਰ 10 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।