31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਇੰਪਲਾਈਜ਼ ਫੈੱਡਰੇਸ਼ਨ ਚਾਹਲ ਦਾ ਸੂਬਾਈ ਵਫ਼ਦ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਡਾਇਰੈਕਟਰ ਪ੍ਰਸੋਨਲ ਨੂੰ ਮਿਲਿਆ <br/>

ਅਜੀਤ ਡੈਸਕ 06-06-2026
ਲਹਿਰਾਗਾਗਾ, 5 ਜੂਨ (ਅਸ਼ੋਕ ਗਰਗ) - ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਚਾਹਲ ਦਾ ਸੂਬਾਈ ਵਫ਼ਦ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਪੂਰਨ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਬਿਜਲੀ ਨਿਗਮ ਦੇ ਨਵੇਂ ਜੁਆਇਨ ਕੀਤੇ ਡਾਇਰੈਕਟਰ ਪ੍ਰਸੋਨਲ ਇੰਜ: ਬਲਰਾਜ ਸਿੰਘ ਨੂੰ ਮਿਲਿਆਂ ਅਤੇ ਉਨ੍ਹਾਂ ਨੂੰ ਨਵੀਂ ਜੁਆਇੰਨਗ 'ਤੇ ਮੁਬਾਰਕਬਾਦ ਦਿੱਤੀ | ਜਥੇਬੰਦੀ ਦੇ ਆਗੂਆਂ ਨੇ ਡਾਇਰੈਕਟਰ ਪ੍ਰਸੋਨਲ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਅੰਗਹੀਣ ਤੇ ਤਰਸ ਦੇ ਅਧਾਰ 'ਤੇ ਭਰਤੀ ਹੋਏ ਅਤੇ ਹੋਰ ਲੋੜਵੰਦ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਜਾਣ, ਸਾਰੇ ਵਰਗਾਂ ਦੇ ਮੁਲਾਜ਼ਮਾਂ ਦੀਆਂ ਤਰੱਕੀ ਵਾਲੀਆਂ ਅਸਾਮੀਆਂ ਭਰੀਆਂ ਜਾਣ | ਇੰਜ: ਬਲਰਾਜ ਸਿੰਘ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਵੱਲ ਵਿਸ਼ੇਸ਼ ਧਿਆਨ ਦੇਣਗੇ | ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੇ ਖਪਤਕਾਰਾਂ ਦੀ ਵੱਧ ਤੋ ਵੱਧ ਸੇਵਾ ਕਰਨ | ਵਫ਼ਦ ਵਿਚ ਹੋਰਨਾਂ ਤੋ ਇਲਾਵਾ ਜਥੇਬੰਦੀ ਦੇ ਸੂਬਾਈ ਆਗੂ ਮਨਜੀਤ ਸਿੰਘ ਚਾਹਲ, ਹਰਵਿੰਦਰ ਸਿੰਘ ਚੱਠਾ, ਰਾਜਿੰਦਰ ਸਿੰਘ ਨਿੰਮਾ, ਰਾਮਚੰਦਰ ਸਿੰਘ ਖਾਈ, ਗੁਰਦੀਪ ਸਿੰਘ, ਜਗਜੀਤ ਸਿੰਘ ਮੱਤੀ, ਰਿਸੂ ਅਰੋੜਾ, ਪਿ੍ਤਪਾਲ ਸਿੰਘ, ਗੁਰਬਖਸੀਸ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਇੰਨਸਾਫ ਪਸੰਦ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸਾਥ ਦੇਣ ਦੀ ਅਪੀਲ ਅਗਲੀ ਖ਼ਬਰ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।