31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੀ.ਏ.ਪੀ. ਤੇ ਯੂਰੀਆ ਦੀ ਕਿੱਲਤ ਕਾਰਨ ਖਾਦ ਵਿਕਰੇਤਾ ਕਿਸਾਨਾਂ ਸਿਰ ਮੜ੍ਹ ਰਹੇ ਨੇ ਬੇਲੋੜਾ ਸਾਮਾਨ <br/>

ਅਜੀਤ ਡੈਸਕ 06-06-2026
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਿਸ ਵਿਚ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਸਮੇਂ ਜਥੇਬੰਦੀ ਦੇ ਫ਼ੰਡਾਂ ਦੇ ਲੇਖਾ ਜੋਖਾ ਕਰਨ ਉਪਰੰਤ ਹਰ ਸੂਬੇ, ਜ਼ਿਲੇ੍ਹ, ਬਲਾਕ ਅਤੇ ਪਿੰਡ ਇਕਾਈਆਂ ਦੇ ਖਾਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨਾਂਅ ਤੇ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਲੋਕਾਂ ਤੋਂ ਇਕੱਠਾ ਕੀਤਾ ਗਿਆ ਫ਼ੰਡ ਬੈਂਕ ਖਾਤਿਆਂ 'ਚ ਸੁਰੱਖਿਅਤ ਰਹਿ ਸਕੇ | ਇਸ ਦੇ ਨਾਲ ਹੀ ਕਿਸਾਨ ਆਪਣੇ ਫ਼ੰਡਾਂ ਦਾ ਲੇਖਾ ਜੋਖਾ ਕਰ ਕੇ ਪਿੰਡਾਂ ਦੀਆਂ ਕੰਧਾਂ ਅਤੇ ਸਾਂਝੀਆਂ ਥਾਵਾਂ ਤੇ ਚਮਕਾਉਣ ਦਾ ਵੀ ਫ਼ੈਸਲਾ ਕੀਤਾ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਡੀ. ਏ.ਪੀ, ਯੂਰੀਆ, ਪਟਾਸ ਅਤੇ ਸੁਪਰ ਫਾਸਫੇਟ ਦੀ ਕਿੱਲਤ ਕਾਰਨ ਖਾਦ ਵਿਕਰੇਤਾ ਮਨਮਰਜ਼ੀ ਅਨੁਸਾਰ ਖਾਦਾਂ ਵੇਚ ਰਹੇ ਹਨ ਜਾਂ ਫਿਰ ਖਾਦ ਦੇ ਨਾਲ-ਨਾਲ ਕਿਸਾਨਾਂ ਦੇ ਸਿਰ ਬੇਲੋੜਾ ਸਮਾਨ ਮੜ੍ਹ ਰਹੇ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਜਿਹੇ ਵਿਕਸਿਤ ਮੁਲਕ ਭਾਰਤ ਨਾਲ ਫਰੀ ਟਰੇਡ ਡੀਲ ਸਮਝੌਤਾ ਲਾਗੂ ਕਰਨਾ ਚਾਹੁੰਦੇ ਹਨ ਇਹ ਡੀਲ ਭਾਰਤ ਦੇ ਕਿਸਾਨਾਂ ਮਜ਼ਦੂਰਾਂ ਲਈ ਵੱਡੀ ਪੱਧਰ ਤੇ ਨੁਕਸਾਨਦੇਹ ਸਾਬਤ ਹੋਵੇਗੀ | ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ, ਬਹਾਦਰ ਸਿੰਘ ਭਟਾਲ ਖ਼ੁਰਦ, ਜਸਬੀਰ ਸਿੰਘ ਗੱਗੜਪੁਰ, ਗੁਰਪ੍ਰੀਤ ਸਿੰਘ ਸੰਗਤਪੁਰਾ, ਜਸਵੰਤ ਸਿੰਘ ਤੋਲਾਵਾਲ, ਹਰਬੰਸ ਸਿੰਘ ਲੱਡਾ, ਸੁਖਦੇਵ ਸਿੰਘ ਕੜੈਲ, ਰਣਜੀਤ ਸਿੰਘ ਲੌਂਗੋਵਾਲ, ਮਿਸ਼ਰਾ ਸਿੰਘ ਢਡਿਆਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਐਸ. ਐਮ. ਓ. ਵਲੋਂ ਰਾਜੇਸ਼ ਰਿਖੀ ਸਨਮਾਨਿਤ <br/> ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।