ਸੰਗਰੂਰ, 5 ਜੂਨ (ਅਮਨਦੀਪ ਸਿੰਘ ਬਿੱਟਾ) - ਅੱਜ ਸੰਗਰੂਰ ਵਿਖੇ ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਸੰਗਰੂਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਰੱਖੀ ਗਈ | ਬੀਬੀ ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਸ੍ਰੀ ਅਰਵਿੰਦ ਖੰਨਾ ਵੱਲੋਂ ਜਸਵਿੰਦਰ ਕੌਰ ਨਕਟੇ ਨੂੰ ਇਸਤਰੀ ਅਕਾਲੀ ਦਲ ਹਲਕਾ ਸੰਗਰੂਰ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿੱਚ ਮਹਿਲਾ ਸ਼ਕਤੀ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ, ਉਮੀਦ ਕਰਦਾ ਹਾਂ ਕਿ ਇਸਤਰੀ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਆਪਣੀ ਮਿਹਨਤ, ਇਮਾਨਦਾਰੀ ਅਤੇ ਪਾਰਟੀ ਲਈ ਸਮਰਪਣ ਭਾਵਨਾ ਨਾਲ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨਗੇ | ਅਰਵਿੰਦ ਖੰਨਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀਆਂ ਲੋਕ ਸੇਵਾ ਭਾਵਨਾ ਤੋਂ ਖ਼ੁਸ਼ ਹੋ ਕੇ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਲੋਕਾਂ ਦਾ ਵਿਸ਼ਵਾਸ ਅਕਾਲੀ ਦਲ ਵਿੱਚ ਬਣਦਾ ਜਾ ਰਿਹਾ ਹੈ | ਅਰਵਿੰਦ ਖੰਨਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜੋ ਜ਼ਮੀਨੀ ਪੱਧਰ ਤੇ ਆ ਕੇ ਲੋਕਾਂ ਨਾਲ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਰਹੇਗੀ | ਮੀਟਿੰਗ ਵਿੱਚ ਸ. ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਮੰਜੁਲਾ ਸ਼ਰਮਾ, ਕੁਲਵੰਤ ਕੌਰ, ਗੁਰਮੇਲ ਕੌਰ ਅਤੇ ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਆਗੂ ਸਾਹਿਬਾਨ ਮੌਜੂਦ ਸਨ |