10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੰਗਰੂਰ ਤੋਂ ਭਦੌੜ ਤੱਕ 65 ਕਿੱਲੋਮੀਟਰ ਦੌੜ ਪੂਰੀ ਕਰ ਨੌਜਵਾਨਾਂ ਨੇ ਦਿੱਤੀ ਮਿਹਨਤ ਅਤੇ ਲਗਨ ਦੀ ਮਿਸਾਲ <br/>

ਅਜੀਤ ਡੈਸਕ 07-06-2026
ਸੰਗਰੂਰ, 6 ਜੂਨ (ਧੀਰਜ ਪਸੌਰੀਆ, ਅਮਨਦੀਪ ਸਿੰਘ ਬਿੱਟਾ) - ਪੰਜਾਬ ਦੇ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਬਣਦਿਆਂ ਮਿਹਨਤੀ ਨੌਜਵਾਨਾਂ ਨੇ ਸੰਗਰੂਰ ਤੋਂ ਭਦੌੜ ਤੱਕ ਕਰੀਬ 65 ਕਿੱਲੋਮੀਟਰ ਦੀ ਲੰਬੀ ਦੌੜ ਸਫਲਤਾਪੂਰਵਕ 10.30 ਘੰਟਿਆਂ ਵਿੱਚ ਪੂਰੀ ਕਰਕੇ ਆਪਣੀ ਦਿ੍ੜ੍ਹ ਇੱਛਾ ਸ਼ਕਤੀ, ਅਨੁਸ਼ਾਸਨ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਘਰ ਤੱਕ ਪਹੁੰਚ ਕੇ ਇਹ ਦੌੜ ਮੁਕੰਮਲ ਕੀਤੀ | ਅਨਿਕੇਤ ਸਿੰਘ, ਸਤਵਿੰਦਰ ਅÏਲਖ, ਗਗਨਦੀਪ ਸਿੰਘ ਦੀ ਇਸ ਉਪਲਬਧੀ ਨੂੰ ਦੇਖਦਿਆਂ ਇਲਾਕੇ ਦੇ ਲੋਕਾਂ ਨੇ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਸ ਨੂੰ ਹੋਰ ਨੌਜਵਾਨਾਂ ਲਈ ਇੱਕ ਮਿਸਾਲ ਕਰਾਰ ਦਿੱਤੀ |ਦੌੜ ਦੌਰਾਨ ਨੌਜਵਾਨਾਂ ਨੇ ਨਾ ਸਿਰਫ਼ ਸਰੀਰਕ ਸਮਰੱਥਾ ਦਾ ਪ੍ਰਦਰਸ਼ਨ ਕੀਤਾ, ਸਗੋਂ ਇਹ ਵੀ ਸਾਬਤ ਕੀਤਾ ਕਿ ਜੇਕਰ ਮਨ ਵਿੱਚ ਕੁੱਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਮੁਸ਼ਕਲ ਨਹੀਂ ਹੁੰਦੀ | ਇਸ ਮੌਕੇ ਮੌਜੂਦ ਸਮਾਜ ਸੇਵੀਆਂ ਅਤੇ ਪਿੰਡ ਵਾਸੀਆਂ ਵੱਲੋਂ ਨੌਜਵਾਨਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ ਅਤੇ ਖੇਡ ਪ੍ਰੇਮੀਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿੱਥੇ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਵੱਲ ਖਿੱਚੇ ਜਾ ਰਹੇ ਹਨ, ਉੱਥੇ ਅਜਿਹੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਾਬਤ ਕਰਦੀ ਹੈ ਕਿ ਲਗਾਤਾਰ ਮਿਹਨਤ, ਅਭਿਆਸ ਅਤੇ ਆਤਮ-ਵਿਸ਼ਵਾਸ ਨਾਲ ਵੱਡੇ ਤੋਂ ਵੱਡਾ ਟੀਚਾ ਵੀ ਹਾਸਲ ਕੀਤਾ ਜਾ ਸਕਦਾ ਹੈ | ਵਿਧਾਇਕਾ ਨਰਿੰਦਰ ਕੌਰ ਭਰਾਜ, ਪੰਜਾਬ ਰਾਜ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਭਲਕੇ ਪੂਰੇ ਪੰਜਾਬ 'ਚ ਜ਼ਿਲ੍ਹਾ ਪੱਧਰੀ ਅਰਥੀ ਫ਼ੂਕ ਮੁਜ਼ਾਹਰੇ ਕਰਨ ਦਾ ਐਲਾਨ ਅਗਲੀ ਖ਼ਬਰ ਮਲਕੀਤ ਸਿੰਘ ਕੀਤੂ ਖ਼ਿਲਾਫ਼ ਕੇਵਲ ਸਿੰਘ ਢਿੱਲੋਂ ਵਲੋਂ ਬੋਲੇ ਸ਼ਬਦਾਂ ਦੀ ਕਾਕੜਾ ਨੇ ਕੀਤੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।