11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਟੱਡੀ ਸਰਕਲ ਵਲੋਂ ਗੁਰਮਤਿ ਸਮਰ ਕੈਂਪ ਦੀ ਸ਼ੁਰੂਆਤ <br/>

ਅਜੀਤ ਡੈਸਕ 07-06-2026
ਸੰਗਰੂਰ, 6 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਸਾਲਾਨਾ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ | ਸਟੱਡੀ ਸਰਕਲ ਦੇ ਜ਼ੋਨਲ ਆਗੂ ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਮੇਲ ਸਿੰਘ, ਬਲਵੰਤ ਸਿੰਘ ਭਿੱਖੀ, ਚਰਨ ਕਮਲ ਸਿੰਘ, ਹਰਵਿੰਦਰ ਕੌਰ, ਅਮਨਦੀਪ ਕੌਰ, ਗੁਰਲੀਨ ਕੌਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰੀਤਮ ਸਿੰਘ ਦੀ ਦੇਖ ਰੇਖ ਹੇਠ ਇਸ ਮੌਕੇ ਕੈਂਪਰ ਵਿਦਿਆਰਥੀ, ਜਿਸ 'ਚ ਨੰਨੇ ਮੁੰਨਿਆਂ ਤੋਂ ਲੈ ਸਕੂਲ, ਕਾਲਜ ਦੇ ਵਿਦਿਆਰਥੀ ਸ਼ਾਮਿਲ ਹੋਏ ਦੇ ਨਾਲ ਸੰਗਤਾਂ ਵਲੋਂ ਕੇਸਰੀ ਨਿਸ਼ਾਨ ਸਾਹਿਬ ਲੈ ਕੇ, ਖ਼ਾਲਸਾਈ ਮਾਰਚ ਕਰਦਿਆਂ ਅਤੇ ਨਾਅਰਿਆਂ, ਜੈਕਾਰਿਆਂ ਦੀ ਗੂੰਜ 'ਚ ਕੈਂਪ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਭਾਈ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਰਾਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮਾਰਚ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ਼ ਅਨਾਰ ਸਤਿਕਾਰ ਭੇਟ ਕੀਤਾ ਗਿਆ | ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਕੈਂਪ ਆਰੰਭਤਾ ਦੀ ਅਰਦਾਸ ਕੀਤੀ ਗਈ | ਉਪਰੰਤ ਗੁਰਲੀਨ ਕੌਰ ਕੋਆਰਡੀਨੇਟਰ, ਹਰਮਨਪ੍ਰੀਤ ਕੌਰ, ਮਹਿਕਪ੍ਰੀਤ ਕੌਰ ਤੇ ਬੱਚਿਆਂ ਨੇ ਮੂਲ ਮੰਤਰ ਅਤੇ ਦੇਹਿ ਸਿਵਾ ਬਰ ਮੋਹਿ ਇਹੈ ਸ਼ਬਦ ਦਾ ਗਾਇਣ ਕੀਤਾ | ਜੂਨ 1984 ਦੇ ਘੱਲੂਘਾਰਾ ਦੇ ਸ਼ਹੀਦਾਂ ਨੂੰ ਨਮਨ ਕਰਦਿਆਂ ਸੰਗਤਾਂ ਵੱਲੋਂ ਚੌਪਈ ਸਾਹਿਬ ਦਾ ਜਾਪ ਕੀਤਾ ਗਿਆ | ਸੁਰਿੰਦਰ ਪਾਲ ਸਿੰਘ ਸਿਦਕੀ ਨੇ ਕੈਂਪ ਦੇ ਮੰਤਵ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਕੈਂਪ ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ, ਉਥੇ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100 ਸਾਲਾ ਯਾਦ ਸ਼ਤਾਬਦੀ ਨੂੰ ਵੀ ਸਮਰਪਿਤ ਕੀਤਾ ਗਿਆ ਹੈ | ਨਰਿੰਦਰ ਪਾਲ ਸਿੰਘ ਸਾਹਨੀ ਜਨਰਲ ਸਕੱਤਰ ਗੁਰਦੁਆਰਾ ਸਾਹਿਬ ਨੇ ਸਵਾਗਤੀ ਸ਼ਬਦ ਕਹੇ | ਭਾਈ ਮਲਕੀਤ ਸਿੰਘ ਚੰਗਾਲ ਨੇ ਗਰਮੀਆਂ ਦੀਆਂ ਛੁੱਟੀਆਂ ਵਿੱਚ ਬੱਚਿਆਂ ਨੂੰ ਗੁਰਮਤਿ ਗਿਆਨ, ਇਤਿਹਾਸ ਆਦਿ ਨਾਲ ਜੋੜਨ ਦੇ ਇਸ ਉਪਰਾਲੇ ਲਈ ਸਟੱਡੀ ਸਰਕਲ ਦੀ ਭਰਪੂਰ ਸ਼ਲਾਘਾ ਕੀਤੀ | ਪ੍ਰੋ. ਹਰਵਿੰਦਰ ਕੌਰ ਨੇ 7 ਜੂਨ ਤੋਂ 15 ਜੂਨ ਤੱਕ ਕੈਂਪ ਦੌਰਾਨ ਵੱਖ ਵੱਖ ਬੁਲਾਰਿਆਂ ਵੱਲੋਂ ਦਿੱਤੇ ਜਾਣ ਵਾਲੇ ਲੈਕਚਰ ਅਤੇ ਹੋਰ ਗਤੀਵਿਧੀਆਂ ਬਾਰੇ ਦੱਸਿਆ | ਸਟੱਡੀ ਸਰਕਲ ਅਤੇ ਗੁਰਦੁਆਰਾ ਸਾਹਿਬ ਵਲੋਂ ਭਾਈ ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ ਮੈਨੇਜਰ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ ਸਟੱਡੀ ਸਰਕਲ ਦੇ ਨੁਮਾਇੰਦਿਆਂ ਨਾਲ ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ, ਜਸਵਿੰਦਰ ਪਾਲ ਸਿੰਘ ਵਿੱਕੀ, ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰਲੀਨ ਕੌਰ ਨੇ ਭੇਟ ਕੀਤੇ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਡਾ. ਹਰਮਿੰਦਰ ਸਿੰਘ ਮੱਖਣ, ਡਾ ਹਰਪ੍ਰੀਤ ਸਿੰਘ ਭੰਡਾਰੀ ਕਰਮ ਸਿੰਘ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ, ਕਰਮ ਸਿੰਘ ਨਮੋਲ ਗੁਰਦੁਆਰਾ ਸਾਹਿਬ ਭਗਤ ਨਾਮਦੇਵ ਜੀ, ਗੁਰਸਿਮਰਨ ਸਿੰਘ, ਗੁਰਪ੍ਰੀਤ ਸਿੰਘ ਰੋਬਿਨ, ਲਖਵੀਰ ਸਿੰਘ ਲੱਖਾ, ਪ੍ਰੋ. ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ ਖਾਲਸਾ, ਗੁਰਿੰਦਰ ਵੀਰ ਸਿੰਘ, ਸਤਗੁਰ ਸਿੰਘ ਤੋਂ ਇਲਾਵਾ ਬੀਬੀ ਬਲਵੰਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ, ਇੰਦਰਪਾਲ ਕੌਰ, ਮਨਪ੍ਰੀਤ ਕੌਰ ਮੁਰੀਦ, ਬਲਵਿੰਦਰ ਕੌਰ, ਗੁਰਦੀਪ ਕੌਰ, ਅਨੰਤ ਕੌਰ, ਗੁਰਮੀਤ ਕੌਰ ਮੁਖੀ ਬੀਬੀ ਭਾਨੀ ਜੀ ਸੇਵਾ ਭਲਾਈ ਕੇਂਦਰ, ਰੇਖਾ ਰਾਣੀ, ਅਮਨਦੀਪ ਕੌਰ, ਪਰਮਿੰਦਰ ਕੌਰ ਆਦਰਸ਼ ਮਾਡਲ ਸਕੂਲ ਸਮੇਤ ਬੱਚਿਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਅੰਮਿ੍ਤ ਕੌਰ, ਪ੍ਰਮੋਦ ਕੁਮਾਰੀ, ਗੁਰਕੰਵਲ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਕਿਸ਼ਨ ਸਿੰਘ ਕੋਹਲੀ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ |

ਪਿਛਲੀ ਖ਼ਬਰ ਮਲੇਰਕੋਟਲਾ ਅਤੇ ਅਮਰਗੜ੍ਹ ਨਾਲ ਸੰਬੰਧਿਤ ਹਲਕਿਆਂ 'ਚ ਵਿਸ਼ੇਸ਼ ਮੈਪਿੰਗ ਕੈਂਪ ਅੱਜ - ਜ਼ਿਲ੍ਹਾ ਚੋਣ ਅਫ਼ਸਰ <br/> ਅਗਲੀ ਖ਼ਬਰ ਸੀ.ਪੀ.ਆਈ. ਦੀ ਤਹਿਸੀਲ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਦੇ ਵਿਚਾਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।