11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮਲੇਰਕੋਟਲਾ ਅਤੇ ਅਮਰਗੜ੍ਹ ਨਾਲ ਸੰਬੰਧਿਤ ਹਲਕਿਆਂ 'ਚ ਵਿਸ਼ੇਸ਼ ਮੈਪਿੰਗ ਕੈਂਪ ਅੱਜ - ਜ਼ਿਲ੍ਹਾ ਚੋਣ ਅਫ਼ਸਰ <br/>

ਅਜੀਤ ਡੈਸਕ 07-06-2026
ਮਲੇਰਕੋਟਲਾ, 6 ਜੂਨ (ਮੁਹੰਮਦ ਹਨੀਫ਼ ਥਿੰਦ) - ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐੱਸ.ਆਈ.ਆਰ) ਗਤੀਵਿਧੀਆਂ ਤਹਿਤ ਮੌਜੂਦਾ ਵੋਟਰ ਸੂਚੀ ਵਿਚ ਦਰਜ ਵੋਟਰਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਨ ਲਈ ਅੱਜ ਯਾਨੀਕਿ 6 ਜੂਨ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ-106 ਅਮਰਗੜ੍ਹ ਦੇ ਸਮੂਹ 400 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਸਬੰਧੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਗੇ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੇ ਪੋਲਿੰਗ ਬੂਥਾਂ 'ਤੇ ਪਹੁੰਚਣ ਅਤੇ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਫਾਰਮਾਂ ਨਾਲ ਲਗਾਉਣ ਲਈ 11 ਤਰ੍ਹਾਂ ਦੇ ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਨ੍ਹਾਂ ਵਿਚ ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਹਿਚਾਣ ਪੱਤਰ, ਪੈਨਸ਼ਨ ਪੇਮੈਂਟ ਆਰਡਰ, ਜਨਮ ਸਰਟੀਫਿਕੇਟ, ਪਾਸਪੋਰਟ, ਮੈਟਿ੍ਕ ਜਾਂ ਹੋਰ ਵਿੱਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜੰਗਲਾਤ ਅਧਿਕਾਰ ਸਰਟੀਫਿਕੇਟ, ਓ.ਬੀ.ਸੀ./ਐੱਸ.ਸੀ./ਐੱਸ.ਟੀ. ਜਾਂ ਹੋਰ ਜਾਤੀ ਸਰਟੀਫਿਕੇਟ, ਐਨ.ਆਰ.ਸੀ. ਰਿਕਾਰਡ, ਪਰਿਵਾਰਕ ਰਜਿਸਟਰ ਅਤੇ ਸਰਕਾਰ ਵੱਲੋਂ ਜਾਰੀ ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਸ਼ਾਮਿਲ ਹਨ | ਉਨ੍ਹਾਂ ਹੋਰ ਦੱਸਿਆ ਕਿ ਆਧਾਰ ਕਾਰਡ ਸੰਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਗੁਰਮੀਤ ਸਿੰਘ ਬਸਪਾ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਸਟੱਡੀ ਸਰਕਲ ਵਲੋਂ ਗੁਰਮਤਿ ਸਮਰ ਕੈਂਪ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।