11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਮੀਤ ਸਿੰਘ ਬਸਪਾ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ <br/>

ਅਜੀਤ ਡੈਸਕ 07-06-2026
ਧੂਰੀ, 6 ਜੂਨ (ਲਖਵੀਰ ਸਿੰਘ ਧਾਂਦਰਾ) - ਧੂਰੀ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਆਪਣੀ ਪਾਰਟੀ ਨੂੰ ਛੱਡ ਆਪਣੇ ਪਰਿਵਾਰ ਸਮੇਤ ਧੂਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋ ਗਏ | ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ ਗੁਰਮੀਤ ਸਿੰਘ ਨੂੰ ਪਾਰਟੀ 'ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ ਲੋਕ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਲੋਕ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੰਜੀਵ ਕੁਮਾਰ ਪਿੰਟਾ , ਸਰਬਜੀਤ ਸਿੰਘ ਸਾਬਕਾ ਸਰਪੰਚ ਅਤੇ ਦਰਸ਼ਨ ਸਿੰਘ ਬਿਰਦੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਵਲੋਂ ਪਿੰਡਾਂ ਦੇ ਪਹਿਰੇਦਾਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਮਲੇਰਕੋਟਲਾ ਅਤੇ ਅਮਰਗੜ੍ਹ ਨਾਲ ਸੰਬੰਧਿਤ ਹਲਕਿਆਂ 'ਚ ਵਿਸ਼ੇਸ਼ ਮੈਪਿੰਗ ਕੈਂਪ ਅੱਜ - ਜ਼ਿਲ੍ਹਾ ਚੋਣ ਅਫ਼ਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।