11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਵਲੋਂ ਪਿੰਡਾਂ ਦੇ ਪਹਿਰੇਦਾਰਾਂ ਨਾਲ ਮੀਟਿੰਗ <br/>

ਅਜੀਤ ਡੈਸਕ 07-06-2026
ਅਮਰਗੜ੍ਹ, 6 ਜੂਨ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ ਪ੍ਰੋਗਰਾਮ ਅਧੀਨ ਪਿੰਡਾਂ ਦੇ ਪਹਿਰੇਦਾਰਾਂ ਨਾਲ ਸਮੀਖਿਆ ਮੀਟਿੰਗ ਕਰਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ | ਇਸ ਮੌਕੇ ਡੀ.ਐਸ.ਪੀ ਸੰਜੀਵ ਕਪੂਰ ਅਮਰਗੜ੍ਹ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਐਸ.ਡੀ.ਐਮ. ਹਰਬੰਸ ਸਿੰਘ, ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ ਅਤੇ ਹੋਰ ਪਤਵੰਤੇ ਹਾਜ਼ਰ ਸਨ | ਇਸ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ ਨੂੰ ਫ਼ੋਟੋ ਸ਼ਨਾਖ਼ਤੀ ਕਾਰਡ ਵੀ ਵੰਡੇ ਗਏ | ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਸਿਰਫ਼ ਨਸ਼ਿਆਂ ਦਾ ਖ਼ਾਤਮਾ ਕਰਨਾ ਹੀ ਨਹੀਂ, ਸਗੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਹੁਨਰ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ | ਮੀਟਿੰਗ ਦੌਰਾਨ ਨਸ਼ਾ ਤਸਕਰੀ ਦੀ ਰੋਕਥਾਮ, ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ |

ਪਿਛਲੀ ਖ਼ਬਰ ਬੀਰ ਕਲਾਂ ਕਾਲਜ ਵਿਖੇ ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਗੁਰਮੀਤ ਸਿੰਘ ਬਸਪਾ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।