11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੀਰ ਕਲਾਂ ਕਾਲਜ ਵਿਖੇ ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 07-06-2026
ਚੀਮਾ ਮੰਡੀ, 6 ਜੂਨ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਮਾਡਰਨ ਗਰੁੱਪ ਆਫ਼ ਕਾਲਜਿਜ਼, ਬੀਰ ਕਲਾਂ ਸੰਗਰੂਰ ਵਿਖੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਏਡਜ਼ ਨਾਲ ਸੰਬੰਧਿਤ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ, ਜਿਨ੍ਹਾਂ ਰਾਹੀਂ ਬਿਮਾਰੀ ਦੇ ਕਾਰਨ, ਲੱਛਣ, ਬਚਾਅ ਅਤੇ ਸਮਾਜਿਕ ਜਾਗਰੂਕਤਾ ਬਾਰੇ ਸੰਦੇਸ਼ ਦਿੱਤਾ ਗਿਆ | ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਏਡਜ਼ ਬਾਰੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਵੀ.ਕੇ. ਰਾਏ ਨੇ ਵਿਦਿਆਰਥੀਆਂ ਨੂੰ ਸੰਬੰਧ ਕਰਦਿਆਂ ਏਡਜ਼ ਵਰਗੀਆਂ ਗੰਭੀਰ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਦੇ ਭਵਿੱਖ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਦੀ ਜਾਗਰੂਕਤਾ ਨਾਲ ਹੀ ਇੱਕ ਸਿਹਤਮੰਦ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਸੰਭਵ ਹੈ | ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਵੀ ਮਜ਼ਬੂਤ ਕਰਦੇ ਹਨ | ਪ੍ਰੋਗਰਾਮ ਦੇ ਅੰਤ 'ਚ ਚਾਰਟ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਅਜਿਹੀਆਂ ਸਮਾਜਿਕ ਜਾਗਰੂਕਤਾ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਹਾਇਕ ਪ੍ਰੋਫੈਸਰ ਅਮਨਜੀਤ ਸਿੰਘ, ਗੁਰਸੇਵਕ ਸਿੰਘ, ਰਾਜਿੰਦਰ ਕੌਰ, ਗੁਰਵਿੰਦਰ ਕੌਰ, ਪ੍ਰੀਤਪਾਲ ਕੌਰ, ਜਗਤਾਰ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2027 'ਚ ਸਰਕਾਰ ਦਾ ਬਾਈਕਾਟ ਕਰਾਂਗੇ- ਨੰਬਰਦਾਰ ਯੂਨੀਅਨ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਵਲੋਂ ਪਿੰਡਾਂ ਦੇ ਪਹਿਰੇਦਾਰਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।