11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਾਬੂ ਗਰਗ ਨੇ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਕੀਤੀ ਨਿਖੇਧੀ <br/>

ਅਜੀਤ ਡੈਸਕ 07-06-2026
ਭਵਾਨੀਗੜ੍ਹ, 6 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ | ਬਾਬੂ ਗਰਗ ਨੇ ਕਿਹਾ ਕਿ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ 'ਤੇ ਪੁਲਿਸ ਵਲੋਂ ਕੀਤਾ ਗਿਆ ਤਸ਼ੱਦਦ ਲੋਕਤੰਤਰਕ ਕਦਰਾਂ-ਕੀਮਤਾਂ ਦੇ ਉਲਟ ਹੈ | ਗਰਗ ਨੇ ਕਿਹਾ ਕਿ ਇੱਕ ਪਾਸੇ ਮੁਲਾਜ਼ਮ ਅਤੇ ਪੈਨਸ਼ਨਰ ਡੀ.ਏ. ਅਤੇ ਹੋਰ ਮੰਗਾਂ ਲਈ ਅਦਾਲਤਾਂ ਦਾ ਰੁਖ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕੱਚੇ, ਆਊਟਸੋਰਸ ਅਤੇ ਠੇਕੇ 'ਤੇ ਕੰਮ ਕਰਦੇ ਕਰਮਚਾਰੀ ਰੈਗੂਲਰ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ 65 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਹੱਕ ਮੰਗਣ ਵਾਲੇ ਮੁਲਾਜ਼ਮਾਂ 'ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਲਾਈਨਮੈਨ, ਰੋਡਵੇਜ਼ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਧਰਨਾਕਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨਣ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਹਰ ਇਨਸਾਨ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ - ਮੁੰਡੇ <br/> ਅਗਲੀ ਖ਼ਬਰ ਕਿਸਾਨ ਆਗੂਆਂ ਨੇ ਪੁਲਿਸ ਵਲੋਂ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਕੀਤੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।