11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡਾ. ਸੁਮਿੰਦਰ ਸਿੰਘ ਦੀ ਪਹਿਲ ਕਦਮੀ ਨਾਲ ਮਰੀਜ਼ ਨੂੰ ਮਿਲਿਆ ਇਨਸਾਫ਼ <br/>

ਅਜੀਤ ਡੈਸਕ 07-06-2026
ਸੰਗਰੂਰ, 6 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਦੇ ਕੋਰ ਮੈਂਬਰ ਡਾ. ਸੁਮਿੰਦਰ ਸਿੰਘ ਦੀ ਤੁਰੰਤ ਪਹਿਲ ਅਤੇ ਸਰਗਰਮ ਦਖ਼ਲ ਸਦਕਾ ਪਿੰਡ ਨਮੋਲ ਦੀ ਵਸਨੀਕ ਚਰਨਜੀਤ ਕੌਰ ਨੂੰ ਇਨਸਾਫ਼ ਮਿਲਿਆ ਅਤੇ ਉਸ ਦੇ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਪ੍ਰਾਪਤ ਹੋਈ | ਮਾਮਲਾ ਉਸ ਵੇਲੇ ਕਮਿਸ਼ਨ ਦੇ ਧਿਆਨ ਵਿੱਚ ਆਇਆ ਜਦੋਂ ਚਰਨਜੀਤ ਕੌਰ ਦੇ ਪਰਿਵਾਰ ਵੱਲੋਂ ਸ਼ਿਕਾਇਤ ਕੀਤੀ ਗਈ ਕਿ ਸੰਗਰੂਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਇਲਾਜ ਅਤੇ ਪਥਰੀ ਦੇ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਤੋਂ ਵੀਹ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ | ਮਾਮਲੇ ਦੀ ਜਾਣਕਾਰੀ ਮਿਲਦੇ ਹੀ ਡਾ. ਸੁਮਿੰਦਰ ਸਿੰਘ ਨੇ ਮਰੀਜ਼ ਦੇ ਪਰਿਵਾਰ ਨਾਲ ਤੁਰੰਤ ਸੰਪਰਕ ਕਰਕੇ ਪੂਰੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਪ੍ਰਬੰਧਨ ਨਾਲ ਵੀ ਗੱਲਬਾਤ ਕੀਤੀ | ਉਨ੍ਹਾਂ ਨੇ ਦੋਵਾਂ ਧਿਰਾਂ ਵਿਚਕਾਰ ਆਪਸੀ ਸਮਝ ਅਤੇ ਸਹਿਯੋਗ ਦਾ ਮਾਹੌਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ, ਜਿਸ ਨਾਲ ਮਾਮਲੇ ਦਾ ਸੁਖਦ ਹੱਲ ਨਿਕਲ ਸਕਿਆ | ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਚਰਨਜੀਤ ਕੌਰ ਦੇ ਹੱਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਦਾ ਹੱਲ ਕੱਢਿਆ ਗਿਆ, ਜਿਸ ਨਾਲ ਮਰੀਜ਼ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਸੱਲੀ ਮਿਲੀ | ਸਭ ਤੋਂ ਵੱਡੀ ਗੱਲ ਇਹ ਰਹੀ ਕਿ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦਾ ਵਾਧੂ ਆਰਥਿਕ ਬੋਝ ਨਹੀਂ ਝੱਲਣਾ ਪਿਆ ਅਤੇ ਮਰੀਜ਼ ਨੂੰ ਬਿਨਾਂ ਕੋਈ ਵਾਧੂ ਰਕਮ ਅਦਾ ਕੀਤੇ ਹਸਪਤਾਲ ਤੋਂ ਛੁੱਟੀ ਮਿਲ ਗਈ | ਹਸਪਤਾਲ ਤੋਂ ਛੁੱਟੀ ਮਗਰੋਂ ਚਰਨਜੀਤ ਕੌਰ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ 'ਤੇ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਦੇ ਨੁਮਾਇੰਦਿਆਂ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਨੇ ਡਾ. ਸੁਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਮੇਂ ਸਿਰ ਮਿਲੇ ਸਹਿਯੋਗ ਕਾਰਨ ਉਨ੍ਹਾਂ ਦਾ ਇੱਕ ਵੀ ਵਾਧੂ ਰੁਪਇਆ ਖ਼ਰਚ ਨਹੀਂ ਹੋਇਆ | ਪਰਿਵਾਰ ਨੇ ਕਮਿਸ਼ਨ ਦੀ ਭੂਮਿਕਾ ਦੀ ਭਰਪੂਰ ਸਰਾਹਨਾ ਕੀਤੀ | ਇਸ ਮੌਕੇ ਜਤਿੰਦਰ ਸਿੰਘ ਸ਼ੰਟੀ ਜੀ ਨੇ ਕਮਿਸ਼ਨ ਦੇ ਕੋਰ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਸੇਵਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ |

ਪਿਛਲੀ ਖ਼ਬਰ ਦਸਤਾਰ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਨੌਜਵਾਨ ਪੀੜ੍ਹੀ ਨੂੰ ਇਸ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ <br/> ਅਗਲੀ ਖ਼ਬਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬੀਕੇਯੂ ਉਗਰਾਹਾਂ ਨੇ ਸਰਕਾਰ ਦਾ ਪੁਤਲਾ ਫੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।