11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਦਸਤਾਰ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਨੌਜਵਾਨ ਪੀੜ੍ਹੀ ਨੂੰ ਇਸ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ <br/>

ਅਜੀਤ ਡੈਸਕ 07-06-2026
ਲਹਿਰਾਗਾਗਾ, 6 ਜੂਨ (ਅਸ਼ੋਕ ਗਰਗ) - ਪਿੰਡ ਰਾਮਗੜ੍ਹ ਸੰਧੂਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ 10 ਰੋਜ਼ਾ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿੱਚ ਕਰੀਬ 50 ਬੱਚਿਆਂ ਨੇ ਭਾਗ ਲਿਆ | ਕੈਂਪ ਦੇ ਅਖੀਰਲੇ ਦਿਨ ਬੱਚਿਆਂ ਦੇ ਆਪਸੀ ਦਸਤਾਰ ਮੁਕਾਬਲੇ ਕਰਾਏ ਗਏ ਜਿਨ੍ਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਮੈਡਲ ਸਰਟੀਫਿਕੇਟ ਦਸਤਾਰਾਂ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨ ਕੀਤਾ ਗਿਆ | ਕੈਂਪ ਦੇ ਮੁੱਖ ਪ੍ਰਬੰਧਕ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਉਚੇਚੇ ਤੋਰ 'ਤੇ ਪਹੁੰਚ ਕੇ ਜੇਤੂ ਬੱਚਿਆ ਨੂੰ ਇਨਾਮ ਵੰਡੇ | ਦਸਤਾਰ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਗੁਰਬਾਜ਼ ਸਿੰਘ, ਦੂਸਰਾ ਸਥਾਨ ਮਨਦੀਪ ਸਿੰਘ, ਤੀਸਰਾ ਗੁਰਕੀਰਤ ਸਿੰਘ, ਜਦਕੇ ਏਕਮ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਕੈਂਪ ਵਿੱਚ ਸ਼ਾਮਲ ਸਾਰੇ ਬੱਚਿਆ ਨੂੰ ਵੀ ਮੈਡਲ ਸਰਟੀਫਿਕੇਟ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ ਉਨ੍ਹਾਂ ਕਿਹਾ ਕਿ ਗੁਰੂ ਸਹਿਬਾਨਾਂ ਵੱਲੋਂ ਬਖ਼ਸ਼ਿਆ ਗਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਗਿਆਨ ਖ਼ਜ਼ਾਨਾ ਸਾਨੂੰ ਪੜ੍ਹਨ ਅਤੇ ਸਮਝਣ ਰਾਹੀ ਹੀ ਪ੍ਰਾਪਤ ਹੋ ਸਕਦਾ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਬਲਵਿੰਦਰ ਸਿੰਘ ਗਾਗਾ ਨੇ ਬੱਚਿਆ ਨੂੰ ਸੋਹਣੀਆਂ ਦਸਤਾਰਾਂ ਸਜਾਉਣ ਦੀ ਸਿਖਲਾਈ ਦਿੱਤੀ ਜਦ ਕਿ ਗੁਰਬਾਣੀ ਸੰਥਿਆ ਦੀ ਸੇਵਾ ਭਾਈ ਲੱਖਾ ਸਿੰਘ ਨੇ ਨਿਭਾਈ | ਇਸ ਦੌਰਾਨ ਭਾਈ ਮਨਿੰਦਰ ਸਿੰਘ ਮਿੰਟੂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸ਼ਹੀਦਾਂ ਦੀਆਂ ਵਾਰਾ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਕਾਲਾ, ਡਾ. ਨੈਬ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ, ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਸਰਦੂਲ ਸਿੰਘ, ਜਗਜੀਵਨ ਸਿੰਘ, ਚਰਨਾ ਹਲਵਾਈ, ਗੁਰਨਾਮ ਸਿੰਘ, ਰਣਜੀਤ ਸਿੰਘ ਖ਼ਾਲਸਾ, ਦੀਦਾਰ ਸਿੰਘ, ਮੱਖਣ ਸਿੰਘ, ਪ੍ਰਭੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਜ਼ਾਰ ਸਨ |

ਪਿਛਲੀ ਖ਼ਬਰ ਬੇਰੁਜ਼ਗਾਰ ਨੌਜਵਾਨਾਂ 'ਤੇ ਪਟਿਆਲਾ ਵਿਖੇ ਕੀਤੇ ਲਾਠੀਚਾਰਜ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਵੇ-ਢੀਂਡਸਾ <br/> ਅਗਲੀ ਖ਼ਬਰ ਡਾ. ਸੁਮਿੰਦਰ ਸਿੰਘ ਦੀ ਪਹਿਲ ਕਦਮੀ ਨਾਲ ਮਰੀਜ਼ ਨੂੰ ਮਿਲਿਆ ਇਨਸਾਫ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।