11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਾਨੂੰਨੀ ਲੜਾਈ ਤੋਂ ਬਾਅਦ ਕਾਲਾ ਝਾੜ ਖੁਰਦ ਦੇ ਵਾਸੀਆਂ ਨੂੰ ਮਿਲੇ ਸ਼ਾਮਲਾਟ ਜ਼ਮੀਨ ਦੇ ਮਾਲਕਾਨਾ ਹੱਕ <br/>

ਅਜੀਤ ਡੈਸਕ 07-06-2026
ਭਵਾਨੀਗੜ੍ਹ, 6 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਾਲਾ ਝਾੜ ਖੁਰਦ ਦੇ ਵਾਸੀਆਂ ਨੂੰ ਸਾਲਾਂ ਦੀ ਕਾਨੂੰਨੀ ਜੱਦੋਜਹਿਦ ਤੋਂ ਬਾਅਦ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਲੰਬੇ ਸਮੇਂ ਤੋਂ ਚੱਲ ਰਹੇ ਮਾਮਲੇ ਵਿੱਚ ਪਿੰਡ ਦੀ ਸ਼ਾਮਲਾਟ ਜ਼ਮੀਨ ਦੇ ਮਾਲਕਾਨਾ ਹੱਕ ਕਾਨੂੰਨੀ ਤੌਰ 'ਤੇ ਪਿੰਡ ਵਾਸੀਆਂ ਦੇ ਨਾਂਅ ਹੋ ਗਏ ਹਨ, ਜਿਸ ਕਾਰਨ ਪਿੰਡ ਵਿੱਚ ਖ਼ੁਸ਼ੀ ਅਤੇ ਜਸ਼ਨ ਦਾ ਮਾਹੌਲ ਹੈ | ਇਸ ਮੌਕੇ ਪੰਜਾਬ ਇਨਫੋਟੈਕ ਅਤੇ ਭਾਈ ਗੁਰਦਾਸ ਗਰੁੱਪ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ | ਪਿੰਡ ਵਾਸੀਆਂ ਨੇ ਇਸ ਕਾਨੂੰਨੀ ਲੜਾਈ ਦੌਰਾਨ ਦਿੱਤੀ ਅਗਵਾਈ ਲਈ ਡਾ. ਜਵੰਧਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਡਾ. ਜਵੰਧਾ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਬਰ ਅਤੇ ਸੰਘਰਸ਼ ਨੂੰ ਅੱਜ ਇਨਸਾਫ਼ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਹ ਜ਼ਮੀਨ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਕਾਸ ਅਤੇ ਖ਼ੁਸ਼ਹਾਲੀ ਦਾ ਆਧਾਰ ਬਣੇਗੀ ਅਤੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਸਰਪੰਚ ਸੰਦੀਪ ਸਿੰਘ, ਹਰਮੇਲ ਸਿੰਘ, ਹਰਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਿੱਕਾ ਨੇ ਵੀ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਏਕਤਾ ਅਤੇ ਸਹਿਯੋਗ ਸਦਕਾ ਇਹ ਇਤਿਹਾਸਕ ਜਿੱਤ ਸੰਭਵ ਹੋ ਸਕੀ ਹੈ |

ਪਿਛਲੀ ਖ਼ਬਰ ਸੁਨਾਮ 'ਚ ਸੇਵਾ ਕੇਂਦਰ ਵਰਕਰਾਂ ਦਾ ਸੂਬਾ ਪੱਧਰੀ ਪ੍ਰਦਰਸ਼ਨ <br/> ਅਗਲੀ ਖ਼ਬਰ ਵੋਟ ਮੈਪਿੰਗ ਕਰਵਾਉਣਾ ਅਤਿ ਜ਼ਰੂਰੀ-ਐੱਸ.ਡੀ.ਐਮ. ਗਰਗ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।