26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੇਵਾ ਕੇਂਦਰ ਮੁਲਾਜ਼ਮਾਂ 'ਤੇ ਲਾਠੀਚਾਰਜ ਅਤੇ ਗਿ੍ਫ਼ਤਾਰ ਕਰਨ ਦੀ ਕਾਰਵਾਈ ਦੀ ਨਿੰਦਾ <br/>

ਅਜੀਤ ਡੈਸਕ 08-06-2026
ਛਾਜਲੀ, 7 ਜੂਨ (ਅਜਾਇਬ ਸਿੰਘ ਨੀਲੋਵਾਲ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਜਥੇਬੰਦਕ ਸਕੱਤਰ ਰਣਜੀਤ ਸਿੰਘ ਛਾਜਲਾ ਅਤੇ ਸੀਨੀਅਰ ਆਗੂ ਮਾਸਟਰ ਦਰਬਾਰਾ ਸਿੰਘ ਛਾਜਲੀ ਨੇ ਅੱਜ ਸੁਨਾਮ ਵਿਖੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਮੰਗ ਪੱਤਰ ਦੇਣ ਜਾ ਰਹੇ ਸੇਵਾ ਕੇਂਦਰ ਮੁਲਾਜ਼ਮਾਂ 'ਤੇ ਕੀਤੇ ਗਏ ਪੁਲਿਸ ਲਾਠੀਚਾਰਜ ਅਤੇ ਡਿਟੇਨ ਕਰਨ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ | ਆਗੂਆਂ ਨੇ ਕਿਹਾ ਕਿ ਮੁਲਾਜ਼ਮ ਸ਼ਾਂਤੀਪੂਰਵਕ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਅਮਨ ਅਰੋੜਾ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ, ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਰਾਹੀਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਲਾਠੀਚਾਰਜ ਕੀਤਾ ਗਿਆ | ਇਹ ਲੋਕਤੰਤਰੀ ਹੱਕਾਂ ਦਾ ਘਾਣ ਹੈ ਅਤੇ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਅਪਰੈਂਟਿਸ਼ਿਪ ਵਰਕਰਾਂ 'ਤੇ ਕੀਤੀ ਗਈ ਪੁਲਿਸ ਕਾਰਵਾਈ ਵੀ ਬਹੁਤ ਨਿੰਦਣਯੋਗ ਸੀ | ਲਗਾਤਾਰ ਨੌਜਵਾਨਾਂ, ਮੁਲਾਜ਼ਮਾਂ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਵਰਗਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਰਣਜੀਤ ਸਿੰਘ ਛਾਜਲਾ ਅਤੇ ਮਾਸਟਰ ਦਰਬਾਰਾ ਸਿੰਘ ਛਾਜਲੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਅਤੇ ਮੁਲਾਜ਼ਮ ਵਰਗ ਨੂੰ ਆਪਣੀਆਂ ਜਾਇਜ਼ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਹੱਲ ਕਰੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤੀ) ਹਰ ਸੰਘਰਸ਼ਸ਼ੀਲ ਵਰਗ ਦੇ ਨਾਲ ਡਟ ਕੇ ਖੜ੍ਹਾ ਹੈ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਮਹਿਤਾ ਲਾਟਰੀ ਮੋਰਿੰਡਾ ਤੋਂ ਵੇਚੀ ਟਿਕਟ 'ਤੇ ਨਿਕਲਿਆ ਡੇਢ ਕਰੋੜ ਦਾ ਪਹਿਲਾ ਇਨਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।