27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਬੀਰ ਦਾਸ ਮੰਦਰ ਕਮੇਟੀ ਮੂਣਕ ਦੀ ਅਗਵਾਈ 'ਚ ਦਰਜਨਾਂ ਪਰਿਵਾਰ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 08-06-2026
ਮੂਣਕ, 7 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਹਲਕੇ ਲਹਿਰੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਕਬੀਰ ਦਾਸ ਮੰਦਰ ਕਮੇਟੀ ਮੂਣਕ ਦੇ ਪ੍ਰਧਾਨ ਸੰਜੇ ਕਬੀਰ ਦੀ ਅਗਵਾਈ 'ਚ ਦਰਜਨਾਂ ਪਰਿਵਾਰਾਂ ਤੇ ਸਮੁੱਚੀ ਕਾਲੋਨੀ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੰਤਰੀ ਐਡਵੋਕੇਟ ਵਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਗੌਰਵ ਗੋਇਲ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਵਿਸ਼ਵਾਸ ਦਵਾਇਆ ਕਿ ਹਰ ਛੋਟੇ ਵੱਡੇ ਵਰਕਰ ਦਾ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ, ਅਮਨ ਸ਼ਾਂਤੀ ਲਈ ਇਤਿਹਾਸਕ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸਰਕਾਰ ਨੂੰ ਕੋਸਣ ਤੋਂ ਇਲਾਵਾ ਕੋਈ ਮੁੱਦਾ ਨਹੀਂ, ਵਿਰੋਧੀ ਪਾਰਟੀਆਂ ਕੋਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਕੋਈ ਏਜੰਡਾ ਨਹੀਂ ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਰੰਗਲਾ ਪੰਜਾਬ ਵੱਲ ਵਧ ਰਹੀ ਹੈ | ਇਸ ਮੌਕੇ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਬੂਥ ਪੱਧਰ 'ਤੇ ਕੰਮ ਕਰਨ ਲਈ ਪ੍ਰੇਰਤ ਵੀ ਕੀਤਾ | ਇਸ ਮੌਕੇ ਟਕਸਾਲੀ ਕਾਂਗਰਸੀ ਆਗੂ ਦੇਬਾ ਸਿੰਘ, ਕਬੀਰ ਦਾਸ ਮੰਦਰ ਕਮੇਟੀ ਦੇ ਪ੍ਰਧਾਨ ਸੰਜੇ ਕਬੀਰ, ਕਿ੍ਸ਼ਨ ਸਿੰਘ, ਦਰਬਾਰਾ ਸਿੰਘ, ਕੁਲਦੀਪ ਸਿੰਘ, ਬਲਵੰਤ ਸਿੰਘ, ਸੋਨੀ, ਬੇਬੋ ਕੌਰ ਤੋ ਇਲਾਵਾ ਪਾਰਟੀ ਆਗੂ ਤੇ ਵਲੰਟੀਅਰ ਹਾਜ਼ਰ ਸਨ |


ਪਿਛਲੀ ਖ਼ਬਰ ਰੋਜ਼ਾ ਮੁਫ਼ਤ ਨੇਚਰੋਪੈਥੀ ਮੈਡੀਕਲ ਕੈਂਪ 12 ਤੋਂ ਅਗਲੀ ਖ਼ਬਰ ਜ਼ਿਲ੍ਹਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰਾਂ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।