ਅਮਰਗੜ੍ਹ, 7 ਮਈ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਮਰਗੜ੍ਹ ਵੱਲੋਂ ਬਲਾਕ ਪ੍ਰਧਾਨ ਮਹਿੰਦਰ ਸਿੰਘ ਭੁਰਥਲਾ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਭੁਰਥਲਾ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਆਗੂ ਪ੍ਰਮਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ ਪਟਿਆਲਾ ਵਿਖੇ 2600 ਅਪ੍ਰੈਂਟਿਪਸਿਪ ਲਾਈਨ ਮੈਨਾਂ ਤੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਪਟਿਆਲਾ ਪੁਲਿਸ ਦੇ ਡੀ ਐੱਸ ਪੀ ਸੰਜੀਵ ਸਿੰਗਲਾ ਨੇ ਕੀਤੀ ਅੰਨ੍ਹੇਵਾਹ ਲਾਠੀਚਾਰਜ ਖ਼ਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਿਖੇਧੀ ਕੀਤੀ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਤੁਰੰਤ ਨੌਕਰੀਆਂ ਦੇਵੇ | ਉਨ੍ਹਾਂ ਕਿਹਾ ਜਿਹੜੀ ਪੰਜਾਬ ਸਰਕਾਰ ਪੱਕੇ ਰੁਜ਼ਗਾਰ ਦੇਣ ਦੀ ਗੱਲ ਕਰਦੀ ਸੀ ਅੱਜ ਉਸੇ ਸਰਕਾਰ ਦੇ ਰਾਜ ਵਿੱਚ ਹੱਕ ਮੰਗਦੇ ਲੋਕਾਂ ਨੂੰ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ | ਇਸ ਰੋਸ ਪ੍ਰਦਰਸ਼ਨ ਵਿੱਚ ਗੁਰਪ੍ਰੀਤ ਸਿੰਘ ਅਮਰਗੜ੍ਹ, ਗੁਰਮੁਖ ਸਿੰਘ, ਅਵਤਾਰ ਸਿੰਘ, ਲੱਖਾ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਕਿਸਾਨ ਹਾਜ਼ਰ ਸਨ |