28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਨੇ ਕਰਵਾਈ ਸੂਬਾ ਪੱਧਰੀ ਕਨਵੈੱਨਸ਼ਨ

ਅਜੀਤ ਡੈਸਕ 08-06-2026
ਲੌਂਗੋਵਾਲ, 7 ਜੂਨ (ਵਿਨੋਦ, ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਲੌਂਗੋਵਾਲ ਵਿੱਚ ਵਿਸ਼ਾਲ ਸੂਬਾਈ ਕਨਵੈੱਨਸ਼ਨ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ ਦੀ ਅਗਵਾਈ ਹੇਠ ਕਾਰਵਾਈ ਗਈ ਜਿਸ ਵਿੱਚ ਸੈਂਕੜੇ ਸਰਗਰਮ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਪੰਜਾਬ ਦੇ ਸਮੁੱਚੇ ਲੋਕਾਂ ਨਾਲ ਗ਼ੱਦਾਰੀ ਕਰ ਰਹੀਆਂ ਹਨ | ਜਨਤਕ ਖੇਤਰ ਦੇ ਸਾਰੇ ਅਦਾਰੇ ਅਤੇ ਖੇਤੀਬਾੜੀ ਸੈਕਟਰ ਦੇ ਬੂਹੇ ਦੇਸੀ ਅਤੇ ਵਿਦੇਸ਼ੀ ਬਹੁ ਕੌਮੀ ਕੰਪਨੀਆਂ ਲਈ ਲਗਾਤਾਰ ਖੋਲ੍ਹੇ ਜਾ ਰਹੇ ਹਨ | ਜਿਸ ਤਹਿਤ ਭਾਰਤ ਅਮਰੀਕਾ ਟਰੇਡ ਡੀਲ, ਬਿਜਲੀ ਬਿੱਲ 2025, ਬੀਜ ਐਕਟ 2025, ਆਦਿ ਨੂੰ ਲਾਗੂ ਕਰਨਾ ਤੇ ਐਮ. ਐਸ.ਪੀ. ਦੀ ਖ਼ਰੀਦ ਲਈ ਗਰੰਟੀ ਕਾਨੂੰਨ ਬਣਾਉਣ ਤੋ ਭੱਜਣਾਂ, ਸਰਕਾਰੀ ਖ਼ਰੀਦ ਦੇ ਮਾਪਦੰਡਾਂ ਨੂੰ ਹੋਰ ਸਖ਼ਤ ਕਰਨਾ ਤੇ ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖ਼ਤਮ ਕਰਨ ਵਾਲੇ ਵਾਅਦੇ ਤੋਂ ਭੱਜਣਾ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀਆਂ ਹਨ | ਸੂਬਾਈ ਆਗੂ ਲਖਵੀਰ ਸਿੰਘ ਦੌਧਰ, ਗੁਰਮੇਲ ਸਿੰਘ ਮਹੌਲੀ, ਕਰਨੈਲ ਸਿੰਘ ਲੰਗ, ਗੁਰਦੇਵ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਡੀ.ਏ.ਪੀ. ਯੂਰੀਆ ਖਾਦ ਸਮੇਤ ਵੱਖ-ਵੱਖ ਖੇਤੀ ਸਮਗਰੀ ਦੀ ਭਾਰੀ ਕਿੱਲਤ ਹੈ | ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ ਅਤੇ ਮੁੱਖ ਮੰਤਰੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ | ਅÏਰਤ ਵਿੰਗ ਦੀ ਸੂਬਾਈ ਆਗੂ ਭੈਣ ਬਲਜੀਤ ਕੌਰ ਕਿਲਾਭਰੀਆਂ, ਗੁਰਪ੍ਰੀਤ ਕੌਰ ਬਰਾਸ ਅਤੇ ਦਵਿੰਦਰ ਕੌਰ ਹਰਦਾਸਪੁਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹਲਕਾ ਵਿਧਾਇਕ, ਮੰਤਰੀਆਂ ਤੇ ਮੁੱਖ ਮੰਤਰੀ ਨੂੰ ਸਵਾਲ ਕਰਨ ਦੇ ਨਾਲ ਨਾਲ ਕਿਸਾਨ ਪੱਖੀ ਅਤੇ ਸਰਕਾਰ ਵਿਰੋਧੀ ਵੱਡੇ ਵੱਡੇ ਫਲੈਕਸ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਲਗਾਏ ਜਾਣਗੇ | ਕਿਸਾਨ ਆਗੂਆਂ ਨੇ ਦੱਸਿਆ ਕਿ 8 ਜੂਨ ਨੂੰ ਜ਼ਿਲ੍ਹੇ ਪੱਧਰੇ ਵੱਡੇ ਇਕੱਠ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਸਾਰੇ ਪੰਜਾਬ ਵਿੱਚ ਫੂਕੇ ਜਾਣਗੇ | ਇਸ ਮੌਕੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਰਾਜ ਸਿੰਘ ਥੇੜੀ, ਸੁਖਦੇਵ ਸ਼ਰਮਾਂ ਭੁਟਾਲ, ਸੰਤਰਾਮ ਛਾਜਲੀ, ਜਸਵੀਰ ਸਿੰਘ ਮੈਦੇਵਾਸ, ਹਰਦੇਵ ਸਿੰਘ ਕੁਲਾਰ, ਜਗਰਾਜ ਸਿੰਘ ਦੱਧਾਹੂਰ, ਸ਼ੇਰ ਸਿੰਘ ਮਹੌਲੀ, ਮਨਜੀਤ ਸਿੰਘ ਧਾਲੀਵਾਲ, ਤਪਿੰਦਰ ਸਿੰਘ ਲੁਧਿਆਣਾ, ਜਗਦੇਵ ਸਿੰਘ ਭੈਣੀਬਾਘਾ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਸਰਵਿਸ ਯੂਨੀਅਨ ਦੀ ਚੋਣ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।