ਬਰਨਾਲਾ, 7 ਜੂਨ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ. ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਯੋਗ ਅਗਵਾਈ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ ਅਤੇ ਡਾ: ਨਿਰਪਾਲ ਸਿੰਘ ਨੇ ਵਲੰਟੀਅਰਜ਼ ਨੂੰ ਵਾਤਾਵਰਨ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਜਾਣੂ ਕਰਵਾਉਂਦਿਆਂ ਬੂਟੇ ਲਗਾਉਣ ਅਤੇ ਵਾਤਾਵਰਨ ਦੀ ਰੱਖਿਆ ਲਈ ਪ੍ਰੇਰਿਤ ਕੀਤਾ | ਕਾਲਜ ਕੈਂਪਸ ਵਿਖੇ ਸਮੂਹ ਐਨ.ਐਸ.ਐਸ. ਵਲੰਟੀਅਰਜ਼ ਦੇ ਸਹਿਯੋਗ ਨਾਲ ਸਮੂਹ ਐਨ.ਐਸ.ਐਸ. ਵਲੰਟੀਅਰਜ਼ ਦੇ ਸਹਿਯੋਗ ਨਾਲ ਵੱਖ-ਵੱਖ ਪਾਰਕਾਂ ਵਿਚ 100 ਪੌਦੇ ਲਗਾਏ ਗਏ | ਇਸ ਮੌਕੇ ਐਨ.ਐਸ.ਐਸ. ਦੇ ਵਲੰਟੀਅਰ ਅਤੇ ਕਾਲਜ ਸਟਾਫ਼ ਹਾਜ਼ਰ ਸੀ |