28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਹਿਲ ਕਲਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ <br/>

ਮਹਿਲ ਕਲਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ | ਤਸਵੀਰ : ਅਵਤਾਰ ਸਿੰਘ ਅਣਖੀ <br/> 08-06-2026
ਮਹਿਲ ਕਲਾਂ, 7 ਜੂਨ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਇਕੱਤਰਤਾ ਗੁਰੂ ਰਵਿਦਾਸ ਧਰਮਸ਼ਾਲਾ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਡਾ: ਦਲਵਾਰ ਸਿੰਘ ਮਹਿਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਪੇਂਡੂ ਮੈਡੀਕਲ ਪ੍ਰੈਕਟੀਸ਼ਨਰ ਭਾਈਚਾਰੇ ਦੀਆਂ ਸਮੱਸਿਆਵਾਂ, ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ | ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ ਕਾਲਸਾਂ, ਡਾ: ਬਾਰੂ ਮੁਹੰਮਦ ਨੇ ਕਿਹਾ ਕਿ ਜਥੇਬੰਦੀ ਵਲੋਂ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ 'ਚ ਬਲਾਕ ਮਹਿਲ ਕਲਾਂ ਤੋਂ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਪੂਰੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਸ਼ਮੂਲੀਅਤ ਕਰ ਕੇ ਜਥੇਬੰਦੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਆਪਸੀ ਏਕਤਾ ਅਤੇ ਸਮਰਪਣ ਸਭ ਤੋਂ ਵੱਡੀ ਤਾਕਤ ਹੈ | ਮੀਤ ਪ੍ਰਧਾਨ ਡਾ: ਨਿਰਭੈ ਸਿੰਘ ਨਿਹਾਲੂਵਾਲ, ਡਾ: ਹਰੀ ਸਿੰਘ ਮੂੰਮ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੋਕਾਂ 'ਚ ਜਾਗਰੂਕਤਾ ਪੈਦਾ ਕਰ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ 'ਚ ਅਹਿਮ ਯੋਗਦਾਨ ਪਾ ਸਕਦਾ ਹੈ | ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰ ਨੂੰ ਆਪਣੀਆਂ ਕਲੀਨਿਕਾਂ ਅਤੇ ਮੈਡੀਕਲ ਸਟੋਰਾਂ ਉਪਰ ਨਸ਼ਾ ਰਹਿਤ ਦਵਾਈਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਬਲਾਕ ਸਕੱਤਰ ਡਾ: ਹਰਬੰਸ ਸਿੰਘ ਗੁਰਮਾ, ਇੰਦਰਜੀਤ ਸਿੰਘ ਸੋਹੀਆਂ ਨੇ ਜਥੇਬੰਦੀ 'ਚ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਜਥੇਬੰਦੀ ਦੇ ਸੰਵਿਧਾਨ, ਨਿਯਮਾਂ ਅਤੇ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਇਆ | ਇਸ ਮੌਕੇ ਸੂਦ ਨਰਸਿੰਗ ਹੋਮ ਬਰਨਾਲਾ ਦੇ ਮਾਹਿਰ ਡਾ: ਸਾਹਿਲ ਸਿੰਗਲਾ ਨੇ ਹੱਡੀਆਂ ਅਤੇ ਜੋੜਾਂ ਨਾਲ ਸਬੰਧਿਤ ਬਿਮਾਰੀਆਂ, ਉਨ੍ਹਾਂ ਦੇ ਆਧੁਨਿਕ ਇਲਾਜ ਅਤੇ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਦੌਰਾਨ ਪਾਸ ਕੀਤੇ ਇਕ ਮਤੇ ਰਾਹੀ ਸਮੂਹ ਜਥੇਬੰਦੀ ਵਲੋਂ ਪਟਿਆਲਾ ਤੇ ਸੁਨਾਮ ਵਿਖੇ ਹੱਕ ਮੰਗਦੇ ਨੌਜਵਾਨਾਂ ਉੱਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਲੋਕਤੰਤਰੀ ਢੰਗ ਨਾਲ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਜਬਰ ਕਰਨਾ ਮੰਦਭਾਗਾ ਹੈ | ਇਸ ਮੌਕੇ ਡਾ: ਬਚਿੱਤਰ ਸਿੰਘ ਰਾਜਗੜ੍ਹ, ਡਾ: ਜੰਗ ਬਹਾਦਰ ਬੋਪਾਰਾਏ, ਡਾ: ਰਵੇਲ ਸਿੰਘ ਗੁੰਮਟੀ, ਡਾ: ਜਸਬੀਰ ਹਮੀਦੀ, ਡਾ: ਮੇਜਰ ਸਿੰਘ ਛਾਪਾ, ਡਾ: ਹਰਪਾਲ ਸਿੰਘ, ਡਾ: ਅਮਰਜੀਤ ਸਿੰਘ ਮਹਿਲ ਕਲਾਂ, ਡਾ: ਜਸਵੀਰ ਸਿੰਘ ਵਜੀਦਕੇ, ਬਲੌਰ ਸਿੰਘ ਦੱਦਾਹੂਰ, ਡਾ: ਕੇਸਰ ਖ਼ਾਨ, ਡਾ: ਮਲਕੀਤ ਸਿੰਘ ਮੂੰਮ, ਡਾ: ਜ਼ੀਨਤ ਬੇਗ਼ਮ, ਡਾ: ਮਨਜੀਤ ਕੌਰ ਸਹਿਜੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਪਿੰਗ ਤੋਂ ਵਾਂਝੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਾਇਆ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।