28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮੈਪਿੰਗ ਤੋਂ ਵਾਂਝੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਾਇਆ <br/>

ਅਜੀਤ ਡੈਸਕ 08-06-2026
ਤਪਾ ਮੰਡੀ, 7 ਜੂਨ (ਪ੍ਰਵੀਨ ਗਰਗ)-ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਐਸ.ਡੀ.ਐਮ. ਤਪਾ ਕਮ ਰਿਟਰਨਿੰਗ ਅਫਸਰ ਆਯੂਸ਼ ਗੋਇਲ ਦੇ ਆਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 102 ਭਦੌੜ (ਅ.ਜ.) ਦੇ ਸਮੂਹ ਪੋਲਿੰਗ ਬੂਥਾਂ 'ਤੇ ਸਪੈਸ਼ਲ ਇਨਟੈਨਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵਿਸ਼ੇਸ਼ ਕੈਂਪ ਲਾਏ ਗਏ | ਇਨ੍ਹਾਂ ਕੈਂਪਾਂ ਦੌਰਾਨ ਸਾਲ 2025-26 ਦੀ ਵੋਟਰ ਸੂਚੀ ਵਿਚ ਦਰਜ ਉਨ੍ਹਾਂ ਵੋਟਰਾਂ ਦੀ ਮੈਪਿੰਗ ਦਾ ਕੰਮ ਕੀਤਾ ਗਿਆ, ਜਿਨ੍ਹਾਂ ਦੀ ਜਾਣਕਾਰੀ ਵੋਟਰ ਸੂਚੀ ਸਾਲ 2003 ਨਾਲ ਅਜੇ ਤੱਕ ਮੇਲ ਨਹੀਂ ਖਾਂਦੀ | ਇਸ ਮੌਕੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਅੰਕੁਰ ਕੁਮਾਰ ਗੋਇਲ ਨੇ ਦੱਸਿਆ ਕਿ ਹੁਣ ਤੱਕ ਲਗਭਗ 97 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ | ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੀ ਵੋਟ ਦੀ ਮੈਪਿੰਗ ਨਹੀਂ ਕਰਵਾਈ, ਉਹ ਇਨ੍ਹਾਂ ਕੈਂਪਾਂ ਵਿਚ ਪਹੁੰਚ ਕੇ ਆਪਣੀ ਜਾਣਕਾਰੀ ਦਰੁਸਤ ਕਰਵਾਉਣ ਅਤੇ ਇਸ ਮਹੱਤਵਪੂਰਨ ਕਾਰਜ ਨੂੰ ਸੌ ਫ਼ੀਸਦੀ ਮੁਕੰਮਲ ਕਰਨ ਵਿਚ ਸਹਿਯੋਗ ਦੇਣ |

ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜਥੇਦਾਰ ਸੰਤ ਟੇਕ ਸਿੰਘ ਧਨੌਲਾ ਦਾ ਸਨਮਾਨ <br/> ਅਗਲੀ ਖ਼ਬਰ ਮਹਿਲ ਕਲਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।