13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਹੋਈ ਮੀਟਿੰਗ

ਅਜੀਤ ਡੈਸਕ 09-06-2026
ਸੁਨਾਮ ਊਧਮ ਸਿੰਘ ਵਾਲਾ, 8 ਜੂਨ (ਧਾਲੀਵਾਲ, ਭੁੱਲਰ) - ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਮੰਡਲ ਸੁਨਾਮ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ 'ਸੁਨਾਮ' ਦੀ ਪ੍ਰਧਾਨਗੀ ਵਿੱਚ ਹੋਈ | ਮੀਟਿੰਗ ਦੌਰਾਨ ਵਿੱਛੜ ਗਏ ਸਾਥੀਆਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਬੀਤੇ ਦਿਨੀਂ ਪਟਿਆਲਾ ਵਿਖੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਅਪ੍ਰੈਂਟਿਸਸ਼ਿਪ ਸਾਥੀਆਂ 'ਤੇ ਕੀਤੇ ਗਏ ਅੰਨੇ੍ਹਵਾਹ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ ਗਈ | ਸੂਬਾਈ ਆਗੂ ਸਾਥੀ ਜਗਦੇਵ ਸਿੰਘ ਬਾਹੀਆ ਨੇ ਇਕਜੁੱਟ ਹੋ ਕੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਇਸ ਮਾਮਲੇ 'ਤੇ ਗੰਭੀਰ ਨੋਟਿਸ ਲੈਣ, ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਨ, ਮੁਲਾਜਮਾਂ-ਪੈਨਸ਼ਨਰਾਂ ਦੇ ਡੀ ਏ ਸਮੇਤ ਬਕਾਇਆ ਤੁਰੰਤ ਜਾਰੀ ਕਰਨ, ਸਰਕਾਰ ਵੱਲੋਂ ਡਿਵੈਲਪਮੈਂਟ ਟੈਕਸ ਬੰਦ ਕਰਨ, 2.59 ਦਾ ਫ਼ਾਰਮੂਲਾ, 23 ਸਾਲਾ ਪੈਨਸ਼ਨਰਾਂ ਤੇ ਲਾਗੂ ਕਰਨ ਦੀ ਮੰਗ ਕੀਤੀ | ਸਾਥੀ ਤੇਜਿੰਦਰ ਸਿੰਘ, ਪਿ੍ਤਪਾਲ ਸਿੰਘ ਮਹਿਰੋਕ, ਸਾਥੀ ਬਰਖਾ ਸਿੰਘ, ਸਾਥੀ ਮਹਿੰਦਰ ਸਿੰਘ, ਕਰਨੈਲ ਸਿੰਘ ਦਿੜ੍ਹਬਾ ਕਰਮ ਚੰਦ ਮਾਰਕੰਡਾ ਨੇ 14 ਜੂਨ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਕੀਤੇ ਜਾ ਰਹੇ ਮੁਜ਼ਾਹਰੇ 'ਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਅਧਿਆਪਕਾਂ ਦੇ ਹੱਕਾਂ ਦੀ ਲੜਾਈ 'ਚ ਹਰ ਪੱਧਰ 'ਤੇ ਸਾਥ ਦੇਵਾਂਗੇ- ਛਾਜਲੀ <br/> ਅਗਲੀ ਖ਼ਬਰ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।